AAP ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਜਾਣੋ ਕੇਜਰੀਵਾਲ, ਆਤਿਸ਼ੀ ਸਣੇ ਕਿਹੜੇ ਲੀਡਰਾਂ ਦੇ ਨਾਂ ਸ਼ਾਮਲ
Monday, Jan 20, 2025 - 12:18 AM (IST)
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਦਿੱਲੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ਵਿਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ, ਵਿਧਾਇਕ ਗੋਪਾਲ ਰਾਏ ਅਤੇ ਸੌਰਭ ਭਾਰਦਵਾਜ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਦੇ ਨਾਂ ਵੀ ਇਸ ਸੂਚੀ ਵਿਚ ਹਨ।
ਦਿੱਲੀ 'ਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਜਦਕਿ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਦਿੱਲੀ ਵਿਚ ਤਿਕੋਣਾ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ ਜਿਸ ਵਿਚ ਆਪ, ਭਾਜਪਾ ਅਤੇ ਕਾਂਗਰਸ ਸ਼ਾਮਲ ਹਨ। ਦਿੱਲੀ ਵਿਚ ਲਗਾਤਾਰ 15 ਸਾਲਾਂ ਤੋਂ ਸੱਤਾ ਵਿਚ ਰਹੀ ਕਾਂਗਰਸ ਨੂੰ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿਚ ਵੱਡਾ ਝਟਕਾ ਲੱਗਾ ਹੈ ਅਤੇ ਪਾਰਟੀ ਇਕ ਵੀ ਸੀਟ ਜਿੱਤਣ ਵਿਚ ਨਾਕਾਮ ਰਹੀ ਹੈ।
ਇਹ ਵੀ ਪੜ੍ਹੋ : Mahakumbh ਮੇਲੇ 'ਚ ਲੱਗੀ ਭਿਆਨਕ ਅੱਗ, ਗੈਸ ਸਿਲੰਡਰਾਂ 'ਚ ਲਗਾਤਾਰ ਹੋ ਰਹੇ ਧਮਾਕੇ
ਪਿਛਲੀਆਂ ਚੋਣਾਂ 'ਚ 'ਆਪ' ਨੇ ਜਿੱਤੀਆਂ ਸਨ 62 ਸੀਟਾਂ
2020 ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 70 'ਚੋਂ 62 ਸੀਟਾਂ ਜਿੱਤ ਕੇ ਦਬਦਬਾ ਬਣਾਇਆ ਜਦਕਿ ਭਾਜਪਾ ਨੂੰ ਸਿਰਫ਼ ਅੱਠ ਸੀਟਾਂ ਮਿਲੀਆਂ। ਇਸ ਵਾਰ ਵੀ 'ਆਪ' ਆਪਣੀ ਜਿੱਤ ਦੁਹਰਾਉਣ ਅਤੇ ਵਿਰੋਧੀ ਪਾਰਟੀਆਂ ਭਾਜਪਾ ਅਤੇ ਕਾਂਗਰਸ ਨੂੰ ਸਖ਼ਤ ਟੱਕਰ ਦੇਣ ਦੀ ਤਿਆਰੀ ਕਰ ਰਹੀ ਹੈ। ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਇਸ ਸੂਚੀ ਵਿਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ। ਇਸ ਚੋਣ ਵਿਚ ‘ਆਪ’ ਦਾ ਮੁੱਖ ਏਜੰਡਾ ਦਿੱਲੀ ਦੇ ਵਿਕਾਸ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ਲਿਆਉਣਾ ਹੈ ਅਤੇ ਪਾਰਟੀ ਦਾ ਦਾਅਵਾ ਹੈ ਕਿ ਉਸ ਨੇ ਆਪਣੇ ਪਿਛਲੇ ਕਾਰਜਕਾਲ ਵਿਚ ਇਸ ਖੇਤਰ ’ਤੇ ਜ਼ੋਰ ਦਿੱਤਾ ਹੈ।
ਇਹ ਵੀ ਪੜ੍ਹੋ : ਸੋਪੋਰ 'ਚ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰਿਆ
ਨਵੀਂ ਦਿੱਲੀ ਤੋਂ ਕੇਜਰੀਵਾਲ, ਕਾਲਕਾਜੀ ਤੋਂ ਮੈਦਾਨ 'ਚ ਸੀਐੱਮ ਆਤਿਸ਼ੀ
ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ 'ਚ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਭਾਜਪਾ ਦੇ ਪ੍ਰਵੇਸ਼ ਵਰਮਾ ਖਿਲਾਫ ਚੋਣ ਲੜ ਰਹੇ ਹਨ। ਸੀਐੱਮ ਆਤਿਸ਼ੀ ਕਾਲਕਾਜੀ ਸੀਟ ਤੋਂ ਚੋਣ ਲੜਨਗੇ, ਜਿਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਰਮੇਸ਼ ਬਿਧੂੜੀ ਨਾਲ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8