ਗੁਜਰਾਤ ਲਈ ''ਆਪ'' ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਅਰਵਿੰਦ ਕੇਜਰੀਵਾਲ ਦਾ ਨਾਂ ਵੀ ਸ਼ਾਮਲ

04/16/2024 6:37:55 PM

ਨਵੀਂ ਦਿੱਲੀ- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਗੁਜਰਾਤ ਲਈ ਆਪਣੀ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਲਿਸਟ 'ਚ ਸਭ ਤੋਂ ਪਹਿਲਾਂ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਦਾ ਨਾਂ, ਇਸ ਦੇ ਨਾਲ ਹੀ ਸੁਨੀਤਾ ਕੇਜਰੀਵਾਲ, ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਸਮੇਤ ਕੁੱਲ 40 ਲੋਕਾਂ ਦੇ ਨਾਂ ਸ਼ਾਮਲ ਹਨ। ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਪਾਰਟੀ ਵਲੋਂ ਉਮੀਦਵਾਰਾਂ ਲਈ ਪ੍ਰਚਾਰ ਕਰਨ ਉਤਰੇਗੀ।

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ 'ਇੰਡੀਆ' ਗਠਜੋੜ 'ਚ ਸ਼ਾਮਲ ਹੋ ਕੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਲੜ ਰਹੀ ਹੈ। ਇਸ ਕਾਰਨ ਪਾਰਟੀ ਨੇ ਵੱਖ-ਵੱਖ ਰਾਜਾਂ 'ਚ ਕਾਂਗਰਸ ਸਮੇਤ ਹੋਰ ਦਲਾਂ ਨਾਲ ਸੀਟ ਸ਼ੇਅਰਿੰਗ ਕਰ ਕੇ ਉਮੀਦਵਾਰ ਉਤਾਰੇ ਹਨ। ਇਸ ਕੜੀ 'ਚ 'ਆਪ' ਗੁਜਰਾਤ ਦੀਆਂ 2 ਲੋਕ ਸਭਾ ਸੀਟਾਂ ਭਰੂਚ ਅਤੇ ਭਾਵਨਗਰ ਤੋਂ ਚੋਣ ਲੜ ਰਹੀ ਹੈ। ਗੁਜਰਾਤ 'ਚ ਤੀਜੇ ਪੜ੍ਹਾਅ 'ਚ 7 ਮਈ ਨੂੰ ਵੋਟਿੰਗ ਹੋਵੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

DIsha

This news is Content Editor DIsha