ਪੰਜਾਬ ’ਚ ‘ਆਪ’ ਦੀ ਹੂੰਝਾਫੇਰ ਜਿੱਤ, ਉੱਤਰਾਖੰਡ ’ਚ ਨਹੀਂ ਖੋਲ੍ਹ ਸਕੀ ਖਾਤਾ

03/10/2022 3:52:14 PM

ਦੇਹਰਾਦੂਨ– ਦੇਸ਼ ਦੇ 5 ਸੂਬਿਆਂ ’ਚ ਅੱਜ ਯਾਨੀ ਵੀਰਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਜਾ ਰਿਹਾ ਹੈ। 4 ਸੂਬਿਆਂ ’ਚ ਭਾਜਪਾ ਅੱਗੇ ਚੱਲ ਰਹੀ ਹੈ ਜਦਕਿ ਪੰਜਾਬ ’ਚ ਆਮ ਆਦਮੀ ਪਾਰਟੀ ਬਹੁਮਤ ਨਾਲ ਜਿੱਤ ਰਹੀ ਹੈ। ਜਿੱਥੇ ਇਕ ਪਾਸੇ ‘ਆਪ’ ਨੂੰ ਪੰਜਾਬ ’ਚ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ ਉੱਥੇ ਹੀ ਉੱਤਰਾਖੰਡ ’ਚ ਪਾਰਟੀ ਖਾਤਾ ਵੀ ਨਹੀਂ ਖੋਲ੍ਹ ਸਕੀ। 

ਉੱਤਰਾਖੰਡ ਦੀ ਗੱਲ ਕਰੀਏ ਤਾਂ ਸੂਬੇ ਦੀਆਂ 70 ਸੀਟਾਂ ’ਚੋਂ 68 ਦੇ ਰੁਝਾਨ ਆ ਚੁੱਕੇ ਹਨ ਅਤੇ ਇਸ ਵਿਚ ਭਾਰਤੀ ਜਨਤਾ ਪਾਰਟੀ ਇਕ ਵੱਡੇ ਫਰਕ ਨਾਲ ਅੱਗੇ ਚੱਲ ਰਹੀ ਹੈ। ਇੱਥੇ 42 ਸੀਟਾਂ ’ਤੇ ਅੱਗੇ ਚੱਲ ਰਹੀ ਹੈ, ਉੱਥੇ ਹੀ 22 ਸੀਟਾਂ ’ਤੇ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਅਜੇ ਤਕ ਇੱਥੇ ਖਾਤਾ ਵੀ ਨਹੀਂ ਖੋਲ੍ਹ ਸਕੀਆਂ ਜਦਕਿ 4 ਸੀਟਾਂ ’ਤੇ ਆਜ਼ਾਦ ਉਮੀਦਵਾਰ ਅੱਗੇ ਚੱਲ ਰਹੇ ਹਨ। 

ਦੱਸ ਦੇਈਏ ਕਿ ਉੱਤਰਾਖੰਡ ਦੀ ਲਾਲਕੁਆਂ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਮੈਦਾਨ ’ਚ ਉਤਰੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਦਿੱਗਜ ਨੇਤਾ ਹਰੀਸ਼ ਰਾਵਤ ਚੋਣ ਹਾਰ ਗਏ ਹਨ। ਉਨ੍ਹਾਂ ਦੇ ਵਿਰੋਧੀ ਉਮੀਦਵਾਰ ਭਾਰਤੀ ਜਨਤਾ ਪਾਰਟੀ ਦੇ ਡਾ. ਮੋਹਨ ਸਿੰਘ ਬਿਸ਼ਟ ਨੇ ਹਰੀਸ਼ ਰਾਵਤ ਨੂੰ ਲਗਭਗ 14 ਹਜ਼ਾਰ ਵੋਟਾਂ ਨਾਲ ਹਰਾ ਦਿੱਤਾ ਹੈ। ਇਸਤੋਂ ਇਲਾਵਾ ਸੀ.ਐੱਮ. ਧਾਮੀ ਦੀ ਸੀਟ ਵੀ ਮੁਸ਼ਕਿਲ ’ਚ ਨਜ਼ਰ ਆ ਰਹੀ ਹੈ, ਉਹ 7000 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ।


Rakesh

Content Editor

Related News