ਰਾਜ ਸਭਾ ਤੋਂ ਸਸਪੈਂਡ ਹੋਣ ਮਗਰੋਂ ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ

08/12/2023 11:53:39 AM

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੀ ਕਾਰਵਾਈ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ਾ ’ਚ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਸ਼ਨੀਵਾਰ ਯਾਨੀ ਕਿ ਅੱਜ ਰਾਘਵ ਨੇ ਐਕਸ, ਜਿਸ ਨੂੰ ਪਹਿਲਾਂ ਟਵਿੱਟਰ ਦੇ ਨਾਂ ਤੋਂ ਜਾਣਿਆ ਜਾਂਦਾ ਸੀ 'ਤੇ ਆਪਣਾ ਬਾਇਓ ਬਦਲ ਕੇ 'ਸਸਪੈਂਡ ਸੰਸਦ ਮੈਂਬਰ' ਕਰ ਲਿਆ ਹੈ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਰਾਘਵ ਚੱਢਾ ਨੂੰ ਰਾਜ ਸਭਾ ਤੋਂ ਕੀਤਾ ਗਿਆ ਸਸਪੈਂਡ

ਦਰਅਸਲ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮੁਅੱਤਲੀ ਸਦਨ ਦੇ ਨੇਤਾ ਪਿਊਸ਼ ਗੋਇਲ ਵਲੋਂ ਪੇਸ਼ ਕੀਤੇ ਗਏ ਮਤੇ ਤੋਂ ਬਾਅਦ ਕੀਤੀ ਗਈ ਸੀ, ਜਿਸ ਨੇ 'ਆਪ' ਨੇਤਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਰਾਘਵ ਨੇ ਦਿੱਲੀ ਦੀ ਰਾਸ਼ਟਰੀ ਰਾਜਧਾਨੀ ਖੇਤਰ ਦੀ ਸਰਕਾਰ ਲਈ ਪ੍ਰਸਤਾਵਿਤ ਚੋਣ ਕਮੇਟੀ 'ਚ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਰਾਜ ਸਭਾ ਦੇ ਕੁਝ ਮੈਂਬਰਾਂ ਦੇ ਨਾਮ ਸ਼ਾਮਲ ਕੀਤੇ ਸਨ। ਇਕ ਬਿਆਨ ਵਿਚ ਚੱਢਾ ਨੇ ਕਿਹਾ ਕਿ ਮੇਰੀ ਮੁਅੱਤਲੀ ਅੱਜ ਦੇ ਨੌਜਵਾਨਾਂ ਲਈ ਭਾਜਪਾ ਵੱਲੋਂ ਇੱਕ ਸਖ਼ਤ ਸੰਦੇਸ਼ ਵਜੋਂ ਕੰਮ ਕਰਦੀ ਹੈ। ਜੇਕਰ ਤੁਸੀਂ ਸਵਾਲ ਪੁੱਛਣ ਦੀ ਹਿੰਮਤ ਕਰਦੇ ਹੋ, ਤਾਂ ਅਸੀਂ ਤੁਹਾਡੀ ਆਵਾਜ਼ ਨੂੰ ਕੁਚਲ ਦੇਵਾਂਗੇ। ਦਿੱਲੀ ਸੇਵਾਬਿੱਲ ’ਤੇ ਸੰਸਦ ’ਚ ਉਨ੍ਹਾਂ ਦੇ ਭਾਸ਼ਣ ਦੌਰਾਨ ਸਖ਼ਤ ਸਵਾਲ ਪੁੱਛਣ ’ਤੇ ਮੈਨੂੰ ਮੁਅੱਤਲ ਕਰ ਦਿੱਤਾ ਗਿਆ, ਕਿਉਂਕਿ ਦੁਨੀਆ ਦੀ ਸਭ ਤੋਂ ਵੱਡੀ ਪਾਰਟੀ ਭਾਜਪਾ ਕੋਲ ਮੇਰੇ ਸਵਾਲਾਂ ਦਾ ਕੋਈ ਜਵਾਬ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੁਨਾਹ ਸਿਰਫ਼ ਦਿੱਲੀ ਦੇ ਰਾਜ ਦਾ ਦਰਜਾ ਦੇਣ ਬਾਰੇ ਭਾਜਪਾ ਦੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਕਰਨਾ ਸੀ।

ਇਹ ਵੀ ਪੜ੍ਹੋ- ਰਾਜ ਸਭਾ ਤੋਂ ਸਸਪੈਂਡ ਹੋਣ ਮਗਰੋਂ ਰਾਘਵ ਚੱਢਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਆਖੀ ਇਹ ਗੱਲ

ਕਿਉਂ ਫਸੇ ਹਨ ਰਾਘਵ ਚੱਢਾ?

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ 'ਤੇ ਦਿੱਲੀ ਸੇਵਾ ਬਿੱਲ ਲਈ ਪ੍ਰਸਤਾਵ 'ਚ ਫਰਜ਼ੀ ਦਸਤਖ਼ਤ ਦਾ ਦੋਸ਼ ਲੱਗਾ ਹੈ। ਦਰਅਸਲ, ਪੰਜ ਸੰਸਦ ਮੈਂਬਰਾਂ ਦਾ ਦਾਅਵਾ ਹੈ ਕਿ ਦਿੱਲੀ ਸੇਵਾ ਬਿੱਲ ਨੂੰ ਉਨ੍ਹਾਂ ਦੀ ਸਹਿਮਤੀ ਦੇ ਬਿਨਾਂ ਚੋਣ ਕਮੇਟੀ ਨੂੰ ਭੇਜਣ ਦੇ ਪ੍ਰਸਤਾਵ 'ਤੇ ਉਨ੍ਹਾਂ ਦੇ ਨਾਂ ਦਾ ਜ਼ਿਕਰ ਕੀਤਾ ਗਿਆ ਸੀ। ਇਹ ਪ੍ਰਸਤਾਵ 'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੇਸ਼ ਕੀਤਾ ਸੀ। ਦੱਸ ਦੇਈਏ ਕਿ ਚੱਢਾ 20 ਜੁਲਾਈ ਨੂੰ ਸ਼ੁਰੂ ਹੋਏ ਅਤੇ ਸ਼ੁੱਕਰਵਾਰ ਨੂੰ ਸਮਾਪਤ ਹੋਏ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਤੋਂ ਮੁਅੱਤਲ ਕੀਤੇ ਜਾਣ ਵਾਲੇ ਦੂਜੇ 'ਆਪ' ਸੰਸਦ ਮੈਂਬਰ ਬਣ ਗਏ। ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ 24 ਜੁਲਾਈ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਸਦਨ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਨੂੰ ਪੈਂਡਿੰਗ ਰਹਿਣ ਤੱਕ ਉਨ੍ਹਾਂ ਦੀ ਮੁਅੱਤਲੀ ਜਾਰੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

Tanu

This news is Content Editor Tanu