'ਆਪ' ਨੂੰ ਲੱਗਾ ਵੱਡਾ ਝਟਕਾ, ਤਿੰਨ ਸਾਬਕਾ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ

Tuesday, Nov 29, 2022 - 09:53 PM (IST)

'ਆਪ' ਨੂੰ ਲੱਗਾ ਵੱਡਾ ਝਟਕਾ, ਤਿੰਨ ਸਾਬਕਾ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ

ਨੈਸ਼ਨਲ ਡੈਸਕ : ਦਿੱਲੀ 'ਚ ਐੱਮ.ਸੀ.ਡੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਤਿੰਨ ਸਾਬਕਾ ਵਿਧਾਇਕ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਦਿੱਲੀ ਛਾਉਣੀ ਤੋਂ ਕਮਾਂਡੋ ਸੁਰੇਂਦਰ ਸਿੰਘ, ਤ੍ਰਿਲੋਕਪੁਰੀ ਤੋਂ 'ਆਪ' ਦੇ ਸਾਬਕਾ ਵਿਧਾਇਕ ਰਾਜੂ ਧੀਂਗਾਨ ਅਤੇ ਗੋਕਲਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਫ਼ਤਹਿ ਸਿੰਘ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਮੋਦੀ ਸਰਕਾਰ ਨੇ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ ਤੋਂ ਪਾਬੰਦੀ ਹਟਾਈ

ਇਹ ਤਿੰਨੇ ਆਗੂ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਅਤੇ ਦਿੱਲੀ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਉਪਾਧਿਆਏ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਤੁਹਾਨੂੰ ਦੱਸ ਦੇਈਏ ਕਿ 4 ਦਸੰਬਰ ਨੂੰ ਦਿੱਲੀ ਵਿੱਚ ਐੱਮ.ਸੀ.ਡੀ  ਲਈ ਵੋਟਿੰਗ ਹੋਵੇਗੀ। ਨਤੀਜੇ 7 ਦਸੰਬਰ ਨੂੰ ਸਾਹਮਣੇ ਆਉਣਗੇ।


author

Mandeep Singh

Content Editor

Related News