ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰੇਗੀ 'ਆਪ', ਦੱਸੀ ਇਹ ਵਜ੍ਹਾ
Tuesday, May 23, 2023 - 10:05 PM (IST)

ਨੈਸ਼ਨਲ ਡੈਸਕ: 28 ਮਈ ਨੂੰ ਭਾਰਤ ਦੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਪਰ ਇਸ ਵਿਚਾਲੇ ਆਮ ਆਦਮੀ ਪਾਰਟੀ ਨੇ ਇਸ ਉਦਘਾਟਨੀ ਸਮਾਗਮ ਦੇ ਬਾਈਕਾਟ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ ਮੁਤਾਬਕ 28 ਮਈ ਨੂੰ ਹੋਣ ਜਾ ਰਹੇ ਇਸ ਉਦਘਾਟਨੀ ਸਮਾਗਮ ਵਿਚ ਰਾਸ਼ਟਰਪਤੀ ਨੂੰ ਸੱਦਾ ਨਾ ਦਿੱਤੇ ਜਾਣ ਬਾਰੇ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਗੋਲ਼ੀਆਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
ਦੱਸ ਦੇਈਏ ਕਿ ਰਾਜਧਾਨੀ ਦਿੱਲੀ 'ਚ ਮੌਜੂਦਾ ਸੰਸਦ ਭਵਨ 100 ਸਾਲ ਪੁਰਾਣਾ ਹੈ। ਇਸ ਲਈ ਕੇਂਦਰ ਸਰਕਾਰ ਨੇ ਇਸ ਦੀ ਥਾਂ ਸੈਂਟਰਲ ਵਿਸਟਾ ਨਾਂ ਦੀ ਨਵੀਂ ਇਮਾਰਤ ਬਣਾਉਣ ਦਾ ਫ਼ੈਸਲਾ ਕੀਤਾ। ਇਸ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2020 ਵਿਚ ਰੱਖਿਆ ਸੀ। ਕਰਤਵਯ ਪੱਥ ਸੰਸਦ ਦੀ ਮੁਰੰਮਤ ਆਮ ਕੇਂਦਰੀ ਸਕੱਤਰੇਤ, ਪ੍ਰਧਾਨ ਮੰਤਰੀ ਲਈ ਨਵੀਂ ਰਿਹਾਇਸ਼ ਅਤੇ ਦਫ਼ਤਰ ਅਤੇ ਉਪ ਰਾਸ਼ਟਰਪਤੀ ਲਈ ਨਵੀਂ ਹਵੇਲੀ ਦੇ ਨਵੇਂ ਨਿਰਮਾਣ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਟਾਟਾ ਪ੍ਰਾਜੈਕਟਸ ਵੱਲੋਂ ਨਵੇਂ ਸੰਸਦ ਭਵਨ ਦਾ ਨਿਰਮਾਣ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।