ED ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਦੇ ਖਜ਼ਾਨਚੀ ਚੰਨਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ

Tuesday, Apr 16, 2024 - 03:54 PM (IST)

ED ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ‘ਆਪ’ ਦੇ ਖਜ਼ਾਨਚੀ ਚੰਨਪ੍ਰੀਤ ਸਿੰਘ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ (ਭਾਸ਼ਾ)- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗੋਆ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਦੇ ਫੰਡਾਂ ਦਾ ‘ਪ੍ਰਬੰਧ’ ਕਰਨ ਵਾਲੇ ਖਜ਼ਾਨਚੀ ਚੰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ।

ਸੂਤਰਾਂ ਨੇ ਦੱਸਿਆ ਕਿ ਚੰਨਪ੍ਰੀਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ’ਚ ਇਹ 17ਵੀਂ ਗ੍ਰਿਫ਼ਤਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਸੇ ਮਾਮਲੇ ’ਚ ਪਿਛਲੇ ਮਹੀਨੇ ਗ੍ਰਿਫ਼ਤਾਰ ਕੀਤਾ ਗਿਆ ਸੀ । ਉਹ ਤਿਹਾੜ ਜੇਲ ’ਚ ਬੰਦ ਹਨ। ਚੰਨਪ੍ਰੀਤ ਸਿੰਘ ਨੂੰ ਇਸ ਤੋਂ ਪਹਿਲਾਂ ਕੇਂਦਰੀ ਜਾਂਚ ਬਿਊਰੋ ਨੇ ਵੀ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ ਸੀ. ਬੀ. ਆਈ. ਦੀ ਐੱਫ. ਆਈ. ਆਰ. ’ਤੇ ਆਧਾਰਤ ਹੈ। ਈ. ਡੀ. ਨੇ ਪਹਿਲਾਂ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਚੰਨਪ੍ਰੀਤ ਸਿੰਘ ਨੇ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਲਈ ਪ੍ਰਚਾਰ ਕਰਨ ਵਾਲੇ ਲੋਕਾਂ, ਸਰਵੇਖਣ ਕਰਨ ਵਾਲਿਆਂ, ਏਰੀਆ ਮੈਨੇਜਰਾਂ, ਅਸੈਂਬਲੀ ਮੈਨੇਜਰਾਂ ਅਤੇ ਹੋਰਾਂ ਲਈ ਨਕਦ ਭੁਗਤਾਨ ਦਾ ਪ੍ਰਬੰਧ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News