ਸਿਸੋਦੀਆ ਦੀ ਜ਼ਮਾਨਤ ਲਈ ਦਿੱਲੀ ਹਾਈ ਕੋਰਟ ''ਚ ਅਪੀਲ ਕਰੇਗੀ ਆਮ ਆਦਮੀ ਪਾਰਟੀ

04/01/2023 4:57:16 AM

ਨਵੀਂ ਦਿੱਲੀ (ਭਾਸ਼ਾ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਬਕਾਰੀ ਨੀਤੀ ਮਾਮਲੇ ਵਿਚ ਸ਼ਹਿਰ ਦੀ ਇਕ ਅਦਾਲਤ ਵੱਲੋਂ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪਾਰਟੀ ਦਿੱਲੀ ਹਾਈ ਕੋਰਟ ਦਾ ਰੁਖ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਲ 8 ਲੋਕਾਂ ਨੂੰ ਜ਼ਮਾਨਤ ਮਿਲ ਗਈ, ਜਿਨ੍ਹਾਂ 'ਚੋਂ 2 ਨੂੰ ਅਗਾਊਂ ਜ਼ਮਾਨਤ ਵੀ ਦੇ ਦਿੱਤੀ ਗਈ, ਪਰ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਪੂਰੀ ਤਰ੍ਹਾਂ ਖ਼ਾਰਿਜ ਕਰ ਦਿੱਤੀ ਗਈ। ਸਿੰਘ ਨੇ ਇਸ ਫ਼ੈਸਲੇ ਨੂੰ ਹੈਰਾਨ ਕਰਨ ਵਾਲਾ ਦੱਸਿਆ ਤੇ ਕਿਹਾ ਕਿ ਪਾਰਟੀ ਇਸ ਖ਼ਿਲਾਫ਼ ਹਾਈ ਕੋਰਟ ਵਿਚ ਅਪੀਲ ਕਰੇਗੀ।

ਇਹ ਖ਼ਬਰ ਵੀ ਪੜ੍ਹੋ - ਡੀਪੂ ਵਾਲੀ ਕਣਕ ਬਾਰੇ ਦੱਸਣ ਬਹਾਨੇ ਘਰ ਜਾ ਵੜੇ ਨੌਜਵਾਨ, ਫਿਰ ਕੁੜੀ ਨਾਲ ਕੀਤਾ ਕਾਰਾ ਜਾਣ ਰਹਿ ਜਾਓਗੇ ਹੈਰਾਨ

ਸੰਜੇ ਸਿੰਘ ਨੇ ਕਿਹਾ ਕਿ ਅਸੀਂ ਨਿਆਂਪਾਲਕਾ ਤੇ ਅਦਾਲਤਾਂ ਦਾ ਸਨਮਾਨ ਕਰਦੇ ਹਾਂ, ਪਰ ਸੰਵਿਧਾਨ ਸਾਨੂੰ ਨਿਆਂਪਾਲਕਾ ਦੇ ਫ਼ੈਸਲਿਆਂ ਤੋਂ ਸਹਿਮਤ ਤੇ ਅਸਹਿਮਤ ਹੋਣ ਦਾ ਹੱਕ ਦਿੰਦਾ ਹੈ, ਨਾਲ ਹੀ ਉਨ੍ਹਾਂ ਦੇ ਖ਼ਿਲਾਫ਼ ਅਪੀਲ ਕਰਨ ਦਾ ਵੀ ਹੱਕ ਦਿੰਦਾ ਹੈ। ਉਨ੍ਹਾਂ ਨੇ ਨਿਆਂਪਾਲਕਾ ਨੂੰ ਐਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਤੇ ਨਿਆਂ ਤੇ ਨਿਰਪੱਖਤਾ ਦੇ ਸਿਧਾਂਤਾਂ ਨੂੰ ਬਣਾਈ ਰੱਖਣ ਦੇ ਮਹੱਤਵ 'ਤੇ ਜ਼ੋਰ ਦਿੱਤਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News