ਕੇਜਰੀਵਾਲ ਨੇ ਅਟਕਲਾਂ ਨੂੰ ਲਾਇਆ ਵਿਰਾਮ, ਕਿਹਾ- ਦਿੱਲੀ ''ਚ ''ਆਪ'' ਇਕੱਲੇ ਲੜੇਗੀ ਚੋਣਾਂ

Sunday, Dec 01, 2024 - 01:57 PM (IST)

ਨਵੀਂ ਦਿੱਲੀ- ਅਗਲੇ ਸਾਲ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਐਤਵਾਰ ਯਾਨੀ ਕਿ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਦਿੱਲੀ ਵਿਚ ਕੋਈ ਗਠਜੋੜ ਨਹੀਂ ਹੋਵੇਗਾ। 'ਆਪ' ਅਤੇ ਕਾਂਗਰਸ ਰਾਸ਼ਟਰੀ ਪੱਧਰ 'ਤੇ 'ਇੰਡੀਆ' ਗਠਜੋੜ ਦਾ ਹਿੱਸਾ ਹੈ। ਦੋਹਾਂ ਪਾਰਟੀਆਂ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਦਿੱਲੀ ਵਿਚ ਲੋਕ ਸਭਾ ਚੋਣਾਂ ਮਿਲ ਕੇ ਲੜੀਆਂ ਸਨ ਪਰ ਕਿਸੇ ਵੀ ਸੀਟ 'ਤੇ ਗਠਜੋੜ ਨੂੰ ਜਿੱਤ ਨਹੀਂ ਮਿਲੀ ਸੀ ਅਤੇ ਸਾਰੀਆਂ 7 ਸੀਟਾਂ ਭਾਜਪਾ ਨੇ ਜਿੱਤੀਆਂ ਸਨ। 

ਦਿੱਲੀ 'ਚ ਕੋਈ ਗਠਜੋੜ ਨਹੀਂ ਹੋਵੇਗਾ'
ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲ ਜੁੜੀਆਂ ਅਟਕਲਾਂ 'ਤੇ ਵਿਰਾਮ ਲਗਾ ਦਿੱਤਾ ਹੈ। ਦਰਅਸਲ, ਪ੍ਰੈਸ ਕਾਨਫਰੰਸ ਵਿੱਚ ਇੱਕ ਪੱਤਰਕਾਰ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਦਿੱਲੀ ਵਿੱਚ ਕਾਂਗਰਸ ਨਾਲ ਗਠਜੋੜ ਹੋਵੇਗਾ। ਇਸ ਦੇ ਜਵਾਬ 'ਚ ਕੇਜਰੀਵਾਲ ਨੇ ਕਿਹਾ- ਦਿੱਲੀ 'ਚ ਕੋਈ ਗਠਜੋੜ ਨਹੀਂ ਹੋਵੇਗਾ।

 

ਕਾਂਗਰਸ ਨੇ ਗਠਜੋੜ ਨੂੰ ਲੈ ਕੇ ਕੀ ਕਿਹਾ?
ਇਸ ਤੋਂ ਪਹਿਲਾਂ ਕਾਂਗਰਸ ਨੇ ਕਿਹਾ ਸੀ ਕਿ ਉਹ ਦਿੱਲੀ ਵਿਚ ਇਕੱਲੇ ਮੈਦਾਨ ਵਿਚ ਉਤਰੇਗੀ। ਦਿੱਲੀ ਕਾਂਗਰਸ ਪ੍ਰਧਾਨ ਦੇਵੇਂਦਰ ਯਾਦਵ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਕਿਸੇ ਵੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦਿੱਲੀ ਵਿਚ ਇਕੱਲੇ ਚੋਣਾਂ ਲੜੇਗੀ ਅਤੇ ਪਾਰਟੀ ਨੇ ਸੰਭਾਵਿਤ ਉਮੀਦਵਾਰਾਂ 'ਤੇ ਫੀਡਬੈਕ ਲੈਣੀ ਸ਼ੁਰੂ ਕਰ ਦਿੱਤੀ ਹੈ। 
 


Tanu

Content Editor

Related News