ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ ‘ਆਪ’: ਸੰਜੇ ਸਿੰਘ

Saturday, Jul 16, 2022 - 02:11 PM (IST)

ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ ‘ਆਪ’: ਸੰਜੇ ਸਿੰਘ

ਨਵੀਂ ਦਿੱਲੀ– ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਸਲਾਹਕਾਰ ਕਮੇਟੀ ਨੇ ਸ਼ਨੀਵਾਰ ਨੂੰ ਇਕ ਬੈਠਕ ਕੀਤੀ, ਜਿਸ ’ਚ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਦੇ ਸਮਰਥਨ ਦਾ ਫ਼ੈਸਲਾ ਕੀਤਾ ਗਿਆ। ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਭਾਜਪਾ ਦੀ ਉਮੀਦਵਾਰ ਦ੍ਰੌਪਦੀ ਮੁਰਮੂ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਯਸ਼ਵੰਤ ਸਿਨਹਾ ਨੂੰ ਹੀ ਵੋਟ ਪਾਵਾਂਗੇ। 

ਇਹ ਵੀ ਪੜ੍ਹੋ- ‘ਗੈਰ-ਸੰਸਦੀ’ ਸ਼ਬਦਾਂ ’ਤੇ ਰੋਕ ਮਗਰੋਂ ਹੁਣ ਸੰਸਦ ਕੰਪਲੈਕਸ ’ਚ ਧਰਨੇ ਅਤੇ ਭੁੱਖ ਹੜਤਾਲ ’ਤੇ ਪਾਬੰਦੀ

ਇਸ ਬੈਠਕ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਲਾਹਕਾਰ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ’ਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਵਿਧਾਇਕ ਆਤਿਸ਼ੀ ਸ਼ਾਮਲ ਰਹੇ। 

 

PunjabKesari

ਦੱਸ ਦੇਈਏ ਕਿ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਰਾਸ਼ਟਰਪਤੀ ਚੋਣ ਲਈ ਵੋਟਾਂ 18 ਜੁਲਾਈ ਯਾਨੀ ਕਿ ਸੋਮਵਾਰ ਨੂੰ ਪੈਣਗੀਆਂ। ‘ਆਪ’ ਇਕ ਮਾਤਰ ਗੈਰ-ਭਾਜਪਾ, ਗੈਰ-ਕਾਂਗਰਸੀ ਪਾਰਟੀ ਹੈ, ਜਿਸ ਦੀ ਦੋ ਸੂਬਿਆਂ- ਦਿੱਲੀ ਅਤੇ ਪੰਜਾਬ ’ਚ ਸਰਕਾਰਾਂ ਹਨ। ਦੋਹਾਂ ਸੂਬਿਆਂ ਤੋਂ ‘ਆਪ’ ਦੇ 10 ਰਾਜ ਸਭਾ ਸੰਸਦ ਮੈਂਬਰ ਹਨ, ਜਿਨ੍ਹਾਂ ’ਚ 3 ਦਿੱਲੀ ਤੋਂ ਹਨ। ਪਾਰਟੀ ਦੇ ਪੰਜਾਬ ’ਚ 92, ਦਿੱਲੀ ’ਚ 62 ਅਤੇ ਗੋਆ ’ਚ 2 ਵਿਧਾਇਕ ਹਨ।

ਇਹ ਵੀ ਪੜ੍ਹੋ- ਛੋਟੀ ਬੱਚੀ ਨੇ ਫ਼ੌਜੀ ਦੇ ਲਾਏ ਪੈਰੀਂ ਹੱਥ, ਸਮਰਿਤੀ ਨੇ ਸਾਂਝੀ ਕੀਤੀ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ


author

Tanu

Content Editor

Related News