ਅਧਿਆਪਕ ਦਾ ਸ਼ਰਮਨਾਕ ਕਾਰਾ: ਨਾਬਾਲਗ ਵਿਦਿਆਰਥੀ ਨੂੰ ਅਗਵਾ ਕਰ ਜਿਨਸੀ ਸ਼ੋਸ਼ਣ ਕਰਨ ਦੀ ਕੀਤੀ ਕੋਸ਼ਿਸ਼

Wednesday, Sep 25, 2024 - 02:57 PM (IST)

ਅਧਿਆਪਕ ਦਾ ਸ਼ਰਮਨਾਕ ਕਾਰਾ: ਨਾਬਾਲਗ ਵਿਦਿਆਰਥੀ ਨੂੰ ਅਗਵਾ ਕਰ ਜਿਨਸੀ ਸ਼ੋਸ਼ਣ ਕਰਨ ਦੀ ਕੀਤੀ ਕੋਸ਼ਿਸ਼

ਸੀਤਾਪੁਰ (ਉੱਤਰ ਪ੍ਰਦੇਸ਼) : ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ 'ਚ ਪੁਲਸ ਨੇ ਨਾਬਾਲਗ ਵਿਦਿਆਰਥੀ ਨੂੰ ਅਗਵਾ ਕਰਨ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਇਕ ਅਧਿਆਪਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਲਜ਼ਾਮ ਹੈ ਕਿ ਅਧਿਆਪਕ ਨੇ ਨਾਬਾਲਿਗ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦੀ ਵੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ ਕੇਲੇ ਖਾਣ ਦੇ ਸ਼ੌਕੀਨ ਸਾਵਧਾਨ, ਦੇਖੋ ਕਿਵੇਂ ਥੁੱਕ ਲਾ ਵੇਚ ਰਿਹਾ ਸੀ ਕੇਲੇ, ਬਣ ਗਈ ਵੀਡੀਓ

ਪੁਲਸ ਏਰੀਆ ਅਫ਼ਸਰ (ਸੀਓ) ਦਿਨੇਸ਼ ਸ਼ੁਕਲਾ ਨੇ ਬੁੱਧਵਾਰ ਨੂੰ ਦਰਜ ਰਿਪੋਰਟ ਦੇ ਹਵਾਲੇ ਨਾਲ ਦੱਸਿਆ ਕਿ ਜ਼ਿਲ੍ਹੇ ਦੇ ਮਹਿਮੂਦਾਬਾਦ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਸਕੂਲ ਦੀ ਛੇਵੀਂ ਜਮਾਤ ਵਿੱਚ ਪੜ੍ਹਦੀ ਇੱਕ ਵਿਦਿਆਰਥਣ ਨੂੰ ਉਸ ਦੇ ਅਧਿਆਪਕ ਸੰਜੇ ਗੁਪਤਾ ਨੇ ਉਸ ਦੀ ਗੱਲ ਨਾ ਮੰਨਣ ਤੇ ਪੇਪਰਾਂ ਵਿਚੋਂ ਫੇਲ ਕਰ ਦੇਣ ਦੀ ਧਮਕੀ ਦਿੱਤੀ। ਅਧਿਆਪਕ ਨੇ ਉਸ ਨੂੰ ਜ਼ਬਰਦਸਤੀ ਸੜਕ ਤੋਂ ਆਪਣੇ ਘਰ ਲਿਜਾ ਕੇ ਉਸ ਦਾ ਜਿਨਸੀ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ। ਸ਼ੁਕਲਾ ਨੇ ਦੱਸਿਆ ਕਿ ਜਦੋਂ ਵਿਦਿਆਰਥਣ ਆਪਣੇ ਘਰ ਨਹੀਂ ਪਹੁੰਚੀ ਤਾਂ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ। ਇਸ ਦੌਰਾਨ ਗੁਪਤਾ ਦੇ ਘਰੋਂ ਲੜਕੀ ਦੀ ਚੀਕ ਸੁਣ ਕੇ ਇਲਾਕੇ ਦੇ ਲੋਕ ਉਸ ਦੇ ਘਰ ਦਾਖ਼ਲ ਹੋ ਗਏ ਅਤੇ ਸਾਰੀ ਘਟਨਾ ਨੂੰ ਦੇਖ ਕੇ ਗੁਪਤਾ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। 

ਇਹ ਵੀ ਪੜ੍ਹੋ ਵਿਦਿਆਰਥੀਆਂ ਨੂੰ ਸਰਕਾਰ ਦੇਵੇਗੀ 4 ਲੱਖ ਰੁਪਏ, ਬੱਸ ਕਰਨਾ ਹੋਵੇਗਾ ਇਹ ਕੰਮ

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਦੋਸ਼ੀ ਅਧਿਆਪਕ ਨੂੰ ਗ੍ਰਿਫ਼ਤਾਰ ਕਰਕੇ ਸਥਾਨਕ ਹਸਪਤਾਲ ਲੈ ਗਈ। ਅਧਿਆਪਕ ਦੀ ਹਾਲਤ ਗੰਭੀਰ ਹੋਣ ਕਾਰਨ ਪੁਲਸ ਨੇ ਉਸ ਨੂੰ ਜ਼ਿਲ੍ਹਾ ਹਸਪਤਾਲ 'ਚ ਰੈਫ਼ਰ ਕਰ ਦਿੱਤਾ। ਸ਼ੁਕਲਾ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਔਫੈਂਸ (ਪੋਕਸੋ) ਐਕਟ ਦੀਆਂ ਸਬੰਧਤ ਧਾਰਾਵਾਂ ਦੇ ਨਾਲ-ਨਾਲ ਭਾਰਤੀ ਨਿਆਂ ਸੰਹਿਤਾ (ਬੰਧਕ ਬਣਾਉਣਾ) ਦੀ ਧਾਰਾ 126 (2) ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਵਿਆਹ ਤੋਂ ਬਾਅਦ ਕੱਪੜੇ ਨਹੀਂ ਪਾ ਸਕਦੀ ਲਾੜੀ, ਜਾਣੋ ਇਹ ਅਨੋਖੀ ਭਾਰਤੀ ਪਰੰਪਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News