ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਕਸ਼ਨ ਮੋਡ 'ਚ ਅਭੈ ਚੌਟਾਲਾ, 2 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਦਾਅਵਾ
Monday, Aug 26, 2024 - 01:28 PM (IST)
ਸਿਰਸਾ : ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ 'ਚ ਚੋਣਾਂ ਲੜ ਰਹੀਆਂ ਸਾਰੀਆਂ ਪਾਰਟੀਆਂ ਆਪਣੀ ਰਣਨੀਤੀ ਬਣਾਉਣ 'ਚ ਜੁਟ ਗਈਆਂ ਹਨ। ਇਸ ਦੌਰਾਨ ਇਨੈਲੋ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਗਠਜੋੜ ਦੀਆਂ ਸਾਰੀਆਂ ਸੀਟਾਂ 'ਤੇ ਫ਼ੈਸਲਾ 4 ਤੋਂ 5 ਸਤੰਬਰ ਤੱਕ ਹੋ ਜਾਵੇਗਾ। ਇਸ ਦੌਰਾਨ ਅਭੈ ਚੌਟਾਲਾ ਨੇ ਕਿਹਾ ਕਿ ਹਰਿਆਣਾ 'ਚ ਇਸ ਵਾਰ ਮਾਇਆਵਤੀ ਦੀ ਪਾਰਟੀ ਬਸਪਾ ਅਤੇ ਇਨੈਲੋ ਆਪਸ 'ਚ ਗਠਜੋੜ ਕਰਕੇ ਚੋਣਾਂ ਲੜ ਰਹੀਆਂ ਹਨ, ਹਾਲਾਂਕਿ ਸੀਟ ਵੰਡ 'ਤੇ ਅਜੇ ਕੋਈ ਫ਼ੈਸਲਾ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: ਅਣਪਛਾਤੇ ਵਿਅਕਤੀ ਨੇ ਸਰਪੰਚ ਦਾ ਕੀਤਾ ਕਤਲ, ਦੋਸਤ ਦੇ ਕਮਰੇ 'ਚੋਂ ਮਿਲੀ ਲਾਸ਼
ਇਸ ਦੇ ਨਾਲ ਹੀ ਅਭੈ ਚੌਟਾਲਾ ਖੁਦ ਇਸ ਵਾਰ ਦੋ ਸੀਟਾਂ 'ਤੇ ਚੋਣ ਲੜ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ INLD ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ ਹੈ। ਦੋਵੇਂ ਪਾਰਟੀਆਂ ਮਜ਼ਦੂਰਾਂ ਅਤੇ ਕਿਸਾਨਾਂ ਦੀਆਂ ਸ਼ੁਭਚਿੰਤਕ ਹਨ, ਹੁਣ ਦੇਸ਼ ਨੂੰ ਨਵਾਂ ਸੁਨੇਹਾ ਜਾਵੇਗਾ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਸਾਡੀ 1 ਤਾਰੀਖ਼ ਤੋਂ ਮੀਟਿੰਗ ਹੈ ਅਤੇ 4 ਤੋਂ 5 ਤਰੀਖ਼ ਤੱਕ ਸਾਰੀਆਂ ਸੀਟਾਂ 'ਤੇ ਫ਼ੈਸਲਾ ਲੈ ਲਿਆ ਜਾਵੇਗਾ। ਮੈਂ ਦੋ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਸਕਦਾ ਹਾਂ। ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਨਿਗਰਾਨੀ ਰੱਖੀ ਜਾਵੇਗੀ।
ਇਹ ਵੀ ਪੜ੍ਹੋ - ਡਿਵਾਈਡਰ 'ਤੇ ਸੁੱਤੇ ਲੋਕਾਂ 'ਤੇ ਜਾ ਚੜ੍ਹਿਆ ਟਰੱਕ, 3 ਦੀ ਦਰਦਨਾਕ ਮੌਤ
ਇਸ ਮੌਕੇ ਅਭੈ ਚੌਟਾਲਾ ਨੇ ਕਾਂਗਰਸ 'ਤੇ ਭਾਜਪਾ ਨਾਲ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਰਾਜ ਸਭਾ ਚੋਣਾਂ ਦੌਰਾਨ ਕਾਂਗਰਸ ਭਾਜਪਾ ਨਾਲ ਮਿਲੀ ਹੋਈ ਹੈ। ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਅਭੈ ਚੌਟਾਲਾ ਨੇ ਕਿਹਾ ਕਿ ਚੋਣਾਂ 'ਚ ਜਿੱਤ-ਹਾਰ ਦੀ ਖੇਡ ਚੱਲਦੀ ਹੈ ਪਰ ਕਾਂਗਰਸ ਨੂੰ ਰਾਜ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਖੜ੍ਹਾ ਕਰਨਾ ਚਾਹੀਦਾ ਸੀ, ਪਰ ਅਜਿਹਾ ਨਹੀਂ ਕੀਤਾ ਗਿਆ। ਹਾਰ ਦੇ ਡਰ ਕਾਰਨ ਕਾਂਗਰਸ ਨੇ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਫੁੱਟ ਨਜ਼ਰ ਆ ਰਹੀ ਹੈ। ਹੁੱਡਾ ਹਰਿਆਣਾ ਵਿੱਚ ਝੂਠ ਦੀ ਰਾਜਨੀਤੀ ਕਰਦਾ ਹੈ ਅਤੇ ਸਭ ਤੋਂ ਵੱਡਾ ਗੱਦਾਰ ਹੈ। ਅਭੈ ਨੇ ਕਿਹਾ ਕਿ ਹਰਿਆਣਾ 'ਚ ਭੂਪੇਂਦਰ ਅਤੇ ਉਨ੍ਹਾਂ ਦੇ ਪੁੱਤਰ ਦੀਪੇਂਦਰ ਹੁੱਡਾ ਭਾਜਪਾ ਨਾਲ ਮਿਲ ਕੇ ਰਾਜਨੀਤੀ ਕਰਦੇ ਹਨ। ਅਭੈ ਨੇ ਦੀਪੇਂਦਰ ਦੇ ਉਸ ਬਿਆਨ ਦਾ ਪਲਟ ਕੇ ਜਵਾਬ ਦਿੱਤਾ, ਜਿਸ ਵਿੱਚ ਦੀਪੇਂਦਰ ਨੇ ਕਿਹਾ ਸੀ ਕਿ ਜੇਜੇਪੀ ਅਤੇ ਇਨੈਲੋ ਭਾਜਪਾ ਦੀ ਬੀ ਟੀਮ ਹਨ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ਼ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8