ਅਭੈ ਚੌਟਾਲਾ ਨੇ ਮੰਗੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ

Tuesday, Dec 02, 2025 - 11:19 PM (IST)

ਅਭੈ ਚੌਟਾਲਾ ਨੇ ਮੰਗੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ

ਚੰਡੀਗੜ੍ਹ, (ਗੰਭੀਰ)- ਚਾਰ ਵਾਰ ਦੇ ਵਿਧਾਇਕ, ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੋਤਰੇ ਅਭੈ ਸਿੰਘ ਚੌਟਾਲਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਪਾ ਕੇ ਅੰਤਰਰਾਸ਼ਟਰੀ ਗੈਂਗਸਟਰਾਂ ਤੋਂ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦਿਆਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੰਗੀ ਹੈ। ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕੇਂਦਰ ਤੇ ਹਰਿਆਣਾ ਸਰਕਾਰ ਨੂੰ 16 ਦਸੰਬਰ ਲਈ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ।


author

Rakesh

Content Editor

Related News