ਤ੍ਰਿਣਮੂਲ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦਾ ਬੈਂਕ ਖਾਤਾ ਫ੍ਰੀਜ਼, ਹਾਈ ਕੋਰਟ ਤੋਂ ਮੰਗੀ ਰਾਹਤ
Tuesday, Aug 18, 2026 - 07:50 AM (IST)
ਕੋਲਕਾਤਾ (ਏਜੰਸੀ) - ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੇ ਇਕ ਨਿੱਜੀ ਬੈਂਕ ਵੱਲੋਂ ਉਸ ਦਾ ਬੈਂਕ ਖਾਤਾ ਫ੍ਰੀਜ਼ ਕਰਨ ਵਿਰੁੱਧ ਸੋਮਵਾਰ ਕਲਕੱਤਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਬੈਨਰਜੀ ਨੇ ਇਹ ਕਹਿੰਦੇ ਹੋਏ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਕਿ ਉਹ ਸਿਹਤ ਦੇ ਕਾਰਨਾਂ ਕਰ ਕੇ ਜਲਦੀ ਹੀ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ। ਸੁਪਰੀਮ ਕੋਰਟ ਤੋਂ ਇਸ ਸਬੰਧੀ ਇਜਾਜ਼ਤ ਮਿਲ ਗਈ ਹੈ। ਜਸਟਿਸ ਕ੍ਰਿਸ਼ਨਾ ਰਾਓ ਨੇ ਕਿਹਾ ਕਿ ਉਹ ਬੁੱਧਵਾਰ ਮਾਮਲੇ ਦੀ ਸੁਣਵਾਈ ਕਰਨਗੇ। ਉਨ੍ਹਾਂ ਅਭਿਸ਼ੇਕ ਦੇ ਵਕੀਲ ਨੂੰ ਉਦੋਂ ਤੱਕ ਸਬੰਧਤ ਧਿਰਾਂ ਨੂੰ ਨੋਟਿਸ ਦੇਣ ਦੇ ਨਿਰਦੇਸ਼ ਵੀ ਦਿੱਤੇ।
ਪੜ੍ਹੋ ਇਹ ਵੀ - ਰਨਵੇਅ 'ਤੇ ਵਾਹਨ ਨਾਲ ਟਕਰਾਇਆ ਜਹਾਜ਼, ਜੈਪੁਰ ਏਅਰਪੋਰਟ ’ਤੇ ਮਚੀ ਹਫ਼ੜਾ-ਦਫ਼ੜੀ
ਇਸ ਮਾਮਲੇ ਦੇ ਸਬੰਧ ਵਿਚ ਬੈਨਰਜੀ ਦੇ ਵਕੀਲ ਅਯਾਨ ਭੱਟਾਚਾਰੀਆ ਨੇ ਦੋਸ਼ ਲਾਇਆ ਕਿ ਬੈਂਕ ਨੇ ਢੁਕਵੀਂ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਉਨ੍ਹਾਂ ਦੇ ਬੈਂਕ ਖਾਤੇ ਨੂੰ ਫ੍ਰੀਜ਼ ਕਰ ਦਿੱਤਾ ਹੈ। ਡਾਇਮੰਡ ਹਾਰਬਰ ਤੋਂ ਸੰਸਦ ਮੈਂਬਰ ਬੈਨਰਜੀ ਨੇ ਬੈਂਕ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਬੈਂਕ ਖਾਤੇ ਫ੍ਰੀਜ਼ ਕਰਨ ਦੀ ਕਾਰਵਾਈ ਨੂੰ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਮੰਗ ਕਰਦੇ ਹੋਏ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ। ਜਸਟਿਸ ਰਾਓ ਦੇ ਇਸ ਸਵਾਲ ਕਿ ਕੀ ਬੈਨਰਜੀ ਵਿਰੁੱਧ ਕੋਈ ਜਾਂਚ ਚੱਲ ਰਹੀ ਹੈ, ਦੇ ਜਵਾਬ ’ਚ ਵਕੀਲ ਨੇ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਨੂੰ ਉਨ੍ਹਾਂ ਵਿਰੁੱਧ ਚੱਲ ਰਹੀ ਜਾਂਚ ’ਚ ਕਿਸੇ ਵੀ ਤਰ੍ਹਾਂ ਦੀ ਸਜ਼ਾਯੋਗ ਕਾਰਵਾਈ ਤੋਂ ਸੁਰੱਖਿਆ ਦਿੱਤੀ ਹੈ। ਉਹ ਅਦਾਲਤ ਵੱਲੋਂ ਲਈਆਂ ਗਈਆਂ ਸ਼ਰਤਾਂ ਦੀ ਪਾਲਣਾ ਕਰ ਰਹੇ ਹਨ।
ਪੜ੍ਹੋ ਇਹ ਵੀ - ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death ਸਰਟੀਫਿਕੇਟ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
