ਹਰਿਆਣਾ ''ਚ ਲਗਭਗ 2.2 ਕਰੋੜ ਲੋਕ ਵੋਟਰ: ਸੀ.ਈ.ਓ
Wednesday, May 15, 2024 - 03:16 AM (IST)

ਚੰਡੀਗੜ੍ਹ - ਹਰਿਆਣਾ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨੁਰਾਗ ਅਗਰਵਾਲ ਨੇ ਮੰਗਲਵਾਰ ਨੂੰ ਕਿਹਾ ਕਿ 25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਸੂਬੇ 'ਚ ਕੁੱਲ ਵੋਟਰਾਂ ਦੀ ਗਿਣਤੀ 2,01,87,911 ਹੈ। ਵੋਟਰਾਂ ਵਿੱਚ 1,06,52,345 ਪੁਰਸ਼ ਵੋਟਰ ਅਤੇ 94,23,956 ਮਹਿਲਾ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ 467 ਟਰਾਂਸਜੈਂਡਰ ਵੋਟਰ ਹਨ।
ਇਹ ਵੀ ਪੜ੍ਹੋ- 17 ਸਾਲਾਂ 'ਚ 33 ਗੁਣਾ ਵਧਿਆ ਪੀਐਮ ਮੋਦੀ ਦਾ ਬੈਂਕ ਬੈਲੇਂਸ, ਹਲਫ਼ਨਾਮੇ 'ਚ ਹੋਇਆ ਖੁਲਾਸਾ
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 19,812 ਸਥਾਈ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸ ਤੋਂ ਇਲਾਵਾ 219 ਅਸਥਾਈ ਪੋਲਿੰਗ ਸਟੇਸ਼ਨ ਵੀ ਸਥਾਪਿਤ ਕੀਤੇ ਗਏ ਹਨ ਅਤੇ ਗਰਮੀ ਨੂੰ ਦੇਖਦੇ ਹੋਏ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵਾਧੂ ਪ੍ਰਬੰਧ ਕੀਤੇ ਜਾਣਗੇ। ਸੀਈਓ ਨੇ ਦੱਸਿਆ ਕਿ ਵੋਟ ਪ੍ਰਤੀਸ਼ਤ ਨੂੰ ਵਧਾਉਣ ਲਈ ਬੀ.ਐਲ.ਓਜ਼ ਰਾਹੀਂ ਵੋਟਰਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ- ਸਿੱਖਿਆ ਖੇਤਰ 'ਚ ਪੰਜਾਬ ਸਰਕਾਰ ਦੀ ਵੱਡੀ ਕਾਮਯਾਬੀ, 90% ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੀਆਂ ਕਿਤਾਬਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e