ਸਰਹੱਦ ਪਾਰ ਤੋਂ ਘੁਸਪੈਠ ਦੀ ਫਿਰਾਕ 'ਚ ਹਨ ਕਰੀਬ 300 ਅੱਤਵਾਦੀ
Saturday, Dec 16, 2023 - 04:25 PM (IST)
ਸ਼੍ਰੀਨਗਰ (ਭਾਸ਼ਾ)- ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਸਥਿਤ ਲਾਂਚ ਪੈਡ 'ਤੇ ਲਗਬਗ 250 ਤੋਂ 300 ਅੱਤਵਾਦੀ ਜੰਮੂ ਕਸ਼ਮੀਰ 'ਚ ਘੁਸਪੈਠ ਦੀ ਫਿਰਾਕ 'ਚ ਹਨ। ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਇਕ ਸੀਨੀਅਰ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਫਿਲਹਾਲ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫ਼ੋਰਸ ਚੌਕਸ ਹੈ ਅਤੇ ਸਰਹੱਦ ਪਾਰ ਤੋਂ ਕਿਸੇ ਵੀ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦੇਣਗੇ।
ਬੀ.ਐੱਸ.ਐੱਫ. ਦੇ ਜਨਰਲ ਇੰਸਪੈਕਟਰ ਅਸ਼ੋਕ ਯਾਦਵ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ 'ਚ ਪੱਤਰਕਾਰਾਂ ਨੂੰ ਕਿਹਾ,''ਖੁਫ਼ੀਆ ਜਾਣਕਾਰੀ ਮਿਲੀ ਹੈ ਕਿ 250-300 ਅੱਤਵਾਦੀ ਲਾਂਚ ਪੈਡ 'ਤੇ ਘੁਸਪੈਠ ਦਾ ਇੰਤਜ਼ਾਰ ਕਰ ਰਹੇ ਹਨ ਪਰ ਅਸੀਂ ਅਤੇ ਫ਼ੌਜ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਅਸੀਂ ਚੌਕਸ ਹਾਂ।'' ਉਨ੍ਹਾਂ ਕਿਹਾ ਕਿ ਬੀ.ਐੱਸ.ਐੱਫ. ਅਤੇ ਫ਼ੌਜ ਦੇ ਬਹਾਦਰ ਜਵਾਨ ਸਰਹੱਦੀ ਇਲਾਕਿਆਂ 'ਚ ਚੌਕਸ ਹਨ ਅਤੇ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਅਸਫ਼ਲ ਕਰ ਦੇਣਗੇ। ਯਾਦਵ ਨੇ ਕਿਹਾ,''ਅਸੀਂ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਅਸਫ਼ਲ ਕਰਨ ਨੂੰ ਲੈ ਕੇ ਭਰੋਸੇਮੰਦ ਹਾਂ।'' ਬੀ.ਐੱਸ.ਐੱਫ. ਜਨਰਲ ਇੰਸਪੈਕਟਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਸੁਰੱਖਿਆ ਫ਼ੋਰਸਾਂ ਅਤੇ ਕਸ਼ਮੀਰ ਦੇ ਲੋਕਾਂ ਦਰਮਿਆਨ ਜੁੜਾਅ ਵਧਿਆ ਹੈ। ਉਨ੍ਹਾਂ ਕਿਹਾ,''ਜੇਕਰ ਲੋਕ ਸਾਡਾ ਸਹਿਯੋਗ ਕਰਨ ਤਾਂ ਅਸੀਂ ਵਿਕਾਸਾਤਮਕ ਗਤੀਵਿਧੀਆਂ ਨੂੰ ਬਿਹਤਰ ਤਰੀਕੇ ਨਾਲ ਅੱਗੇ ਵਧਾ ਸਕਦੇ ਹਾਂ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8