ਦਿੱਲੀ ਸਰਕਾਰ ਦਾ ਫੈਸਲਾ, 45 ਸਾਲ ਤੋਂ ਉੱਪਰ ਵਾਲੇ ਬਿਨਾਂ ਰਜਿਸਟ੍ਰੇਸ਼ਨ ਲਵਾ ਸਕਣਗੇ ਵੈਕਸੀਨ

05/14/2021 1:13:43 AM

ਨਵੀਂ ਦਿੱਲੀ - ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇੱਕ ਮਹੱਤਵਪੂਰਣ ਫ਼ੈਸਲਾ ਲੈਂਦੇ ਹੋਏ 45 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਨੂੰ ਬਿਨਾਂ ਰਜਿਸਟ੍ਰੇਸ਼ਨ ਹੀ ਵੈਕਸੀਨ ਲਗਵਾਉਣ ਦੀ ਸਹੂਲਤ ਦੇਣ ਦਾ ਐਲਾਨ ਕੀਤਾ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ।

ਇਹ ਵੀ ਪੜ੍ਹੋ- ਕੋਰੋਨਾ ਕਾਰਨ ਬੇਸਹਾਰਾ ਹੋਏ ਬੱਚਿਆਂ ਨੂੰ ਇਸ ਸੂਬੇ ਦੀ ਸਰਕਾਰ ਦੇਵੇਗੀ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਉਨ੍ਹਾਂ ਕਿਹਾ ਕਿ 45 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਵੈਕਸੀਨ ਦੇਣ ਲਈ ਦਿੱਲੀ ਦੇ ਸਕੂਲਾਂ ਵਿੱਚ ਵਿਵਸਥਾ ਕੀਤੀ ਜਾਵੇਗੀ। ਅਜਿਹੇ ਲੋਕ ਸਕੂਲਾਂ ਵਿੱਚ ਪਹੁੰਚ ਕੇ ਸਿੱਧੇ ਰਜਿਸਟ੍ਰੇਸ਼ਨ ਕਰਾ ਸਕਣਗੇ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਵੈਕਸੀਨ ਲਗਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਨ੍ਹਾਂ ਸਾਰੇ ਕੇਂਦਰਾਂ 'ਤੇ ਹਫ਼ਤੇ ਵਿੱਚ 6 ਦਿਨ ਵੈਕਸੀਨ ਲਗਾਈ ਜਾਵੇਗੀ। ਐਤਵਾਰ ਨੂੰ ਵੈਕਸੀਨ ਕੇਂਦਰ ਬੰਦ ਰਹਿਣਗੇ।

ਇਹ ਵੀ ਪੜ੍ਹੋ- ਯੋਗੀ ਸਰਕਾਰ ਦਾ ਦਾਅਵਾ, ਯੂ.ਪੀ. 'ਚ ਆਕਸੀਜਨ ਦੀ ਕਿੱਲਤ ਪੂਰੀ ਤਰ੍ਹਾਂ ਖ਼ਤਮ

ਉਪ ਮੁੱਖ ਮੰਤਰੀ ਅਤੇ ਕੋਰੋਨਾ ਮਾਮਲਿਆਂ ਦੇ ਨੋਡਲ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਈ ਲੋਕ ਕੋਵਿਨ ਐਪ 'ਤੇ ਰਜਿਸਟ੍ਰੇਸ਼ਨ ਨਹੀਂ ਕਰ ਪਾ ਰਹੇ ਹਨ ਤਾਂ ਕਈ ਲੋਕਾਂ ਨੂੰ ਇਸ ਵਿੱਚ ਰਜਿਸਟ੍ਰੇਸ਼ਨ ਕਰਣ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਣਾ ਪੈ ਰਿਹਾ ਹੈ। ਅਜਿਹੇ ਲੋਕਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਇਨ੍ਹਾਂ ਦਾ ਟੀਕਾਕਾਰਣ ਬਿਨਾਂ ਰਜਿਸਟ੍ਰੇਸ਼ਨ ਦੇ ਹੀ ਕਰਣ ਦਾ ਫ਼ੈਸਲਾ ਲਿਆ ਜਾ ਰਿਹਾ ਹੈ।  

ਇਹ ਵੀ ਪੜ੍ਹੋ- SC ਦੀ ਸੁਣਵਾਈ ਦੇ ਸਿੱਧੇ ਪ੍ਰਸਾਰਣ 'ਤੇ ਗੰਭੀਰਤਾ ਨਾਲ ਹੋ ਰਿਹਾ ਵਿਚਾਰ: CJI ਐੱਨ.ਵੀ. ਰਮਾਨਾ

ਉਨ੍ਹਾਂ ਨੇ ਕਿਹਾ ਕਿ ਦਿੱਲੀ ਰੋਜ਼ਾਨਾ ਤਿੰਨ ਲੱਖ ਵੈਕਸੀਨ ਲਗਾਉਣ ਵਿੱਚ ਸਮਰੱਥਾਵਾਨ ਹੈ। ਕੇਂਦਰ ਸਰਕਾਰ ਵਲੋਂ ਵੈਕਸੀਨ ਦੀ ਸਪਲਾਈ ਤੈਅ ਹੁੰਦੇ ਹੀ ਸਾਰਿਆਂ ਨੂੰ ਵੈਕਸੀਨ ਲਗਾਈ ਜਾਵੇਗੀ। ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 18 ਤੋਂ 45 ਉਮਰ ਵਰਗ ਦੇ ਲੋਕਾਂ ਲਈ 3 ਮਈ ਤੋਂ ਟੀਕਾਕਰਣ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦੇ ਬਿਹਤਰ ਨਤੀਜਿਆਂ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ 45+ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੇਂਦਰ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਕਰਣ ਦਾ ਫ਼ੈਸਲਾ ਲਿਆ ਹੈ।  

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News