ਰਾਹੁਲ ਦੀ ਅਪੀਲ- ਸਮ੍ਰਿਤੀ ਇਰਾਨੀ ਖ਼ਿਲਾਫ਼ ਨਾ ਕਰੋ ਅਪਮਾਨਜਨਕ ਭਾਸ਼ਾ ਦੀ ਵਰਤੋਂ
Friday, Jul 12, 2024 - 04:30 PM (IST)
ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਜਾਂ ਕਿਸੇ ਹੋਰ ਨੇਤਾ ਖ਼ਿਲਾਫ਼ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਇਹ ਅਪੀਲ ਅਜਿਹੇ ਸਮੇਂ ਦੀ ਹੈ, ਜਦੋਂ ਇਰਾਨੀ ਦੇ ਆਪਣਾ ਅਧਿਕਾਰਤ ਘਰ ਖ਼ਾਲੀ ਕੀਤੇ ਜਾਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਈ ਲੋਕਾਂ ਨੇ ਉਨ੍ਹਾਂ ਖ਼ਿਲਾਫ਼ ਤੰਜ਼ ਕੱਸਣ ਵਾਲੀਆਂ ਟਿੱਪਣੀਆਂ ਕੀਤੀਆਂ।
ਇਰਾਨੀ ਨੇ ਹਾਲ ਹੀ 'ਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ 'ਚ ਅਮੇਠੀ ਸੀਟ 'ਤੇ ਮਿਲੀ ਹਾਰ ਤੋਂ ਬਾਅਦ ਆਪਣਾ ਅਧਿਕਾਰਤ ਘਰ ਖ਼ਾਲੀ ਕੀਤਾ ਹੈ। ਉਨ੍ਹਾਂ ਨੂੰ ਕਾਂਗਰਸ ਦੇ ਕਿਸ਼ੋਰੀ ਲਾਲ ਸ਼ਰਮਾ ਨੇ ਹਰਾਇਆ। ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤੀ,''ਜੀਵਨ 'ਚ ਹਾਰ-ਜਿੱਤ ਲੱਗੀ ਰਹਿੰਦੀ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਸ਼੍ਰੀਮਤੀ ਸਮ੍ਰਿਤੀ ਇਰਾਨੀ ਜਾਂ ਕਿਸੇ ਹੋਰ ਨੇਤਾ ਨੂੰ ਲੈ ਕੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਅਤੇ ਬੁਰਾ ਰਵੱਈਆ ਕਰਨ ਤੋਂ ਬਚੋ।'' ਉਨ੍ਹਾਂ ਕਿਹਾ,''ਲੋਕਾਂ ਨੂੰ ਨੀਵਾਂ ਦਿਖਾਉਣਾ ਅਤੇ ਅਪਮਾਨ ਕਰਨਾ ਕਮਜ਼ੋਰੀ ਦੀ ਨਿਸ਼ਾਨੀ ਹੈ, ਤਾਕਤ ਦੀ ਨਹੀਂ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e