ਬੰਦ ਕਮਰੇ 'ਚ 3 AC ਮਕੈਨਿਕਾਂ ਦੀਆਂ ਲਾਸ਼ਾਂ ! ਕੰਬ ਗਿਆ ਪੂਰਾ ਇਲਾਕਾ

Saturday, Jul 05, 2025 - 03:44 PM (IST)

ਬੰਦ ਕਮਰੇ 'ਚ 3 AC ਮਕੈਨਿਕਾਂ ਦੀਆਂ ਲਾਸ਼ਾਂ ! ਕੰਬ ਗਿਆ ਪੂਰਾ ਇਲਾਕਾ

ਨਵੀਂ ਦਿੱਲੀ- ਰਾਜਧਾਨੀ ਦਿੱਲੀ ਦੇ ਦੱਖਣਪੁਰੀ ਇਲਾਕੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਘਰ ਵਿੱਚ 3 ਲਾਸ਼ਾਂ ਮਿਲੀਆਂ ਹਨ, ਜਦਕਿ ਇਕ ਹੋਰ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਇਲਾਕੇ 'ਚ ਹੜਕੰਪ ਮਚ ਗਿਆ ਹੈ।

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਮੌਤਾਂ ਦਮ ਘੁਟ ਜਾਣ ਕਾਰਨ ਹੋਈਆਂ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਜਾ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਇਕ ਹੋਰ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। 

ਇਹ ਵੀ ਪੜ੍ਹੋ- 'ਮੈਂ ਦੁਬਾਰਾ ਆਵਾਂਗਾ', ਡਿਲੀਵਰੀ ਬੁਆਏ ਨੇ ਘਰ 'ਚ ਇਕੱਲੀ ਕੁੜੀ ਦੀ ਇੱਜ਼ਤ ਨੂੰ ਪਾ ਲਿਆ ਹੱਥ, ਜਾਣ ਲੱਗਿਆਂ...

ਦੱਸਿਆ ਜਾ ਰਿਹਾ ਹੈ ਕਿ ਉਕਤ 4 ਨੌਜਵਾਨ ਏ.ਸੀ. ਮਕੈਨਿਕ ਸਨ ਤੇ ਇਨ੍ਹਾਂ ਦੀ ਮੌਤ ਦਾ ਅਸਲ ਕਾਰਨ ਕੀ ਰਿਹਾ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਫ਼ੋਨ ਆਇਆ ਸੀ, ਜਿਸ 'ਚ ਵਿਅਕਤੀ ਨੇ ਦੱਸਿਆ ਕਿ ਉਸ ਦਾ ਭਰਾ ਕਮਰੇ 'ਚ ਹੈ ਜੋ ਫ਼ੋਨ ਨਹੀਂ ਚੁੱਕ ਰਿਹਾ ਤੇ ਨਾ ਹੀ ਦਰਵਾਜ਼ਾ ਖੋਲ੍ਹ ਰਿਹਾ ਹੈ। ਸੂਚਨਾ ਮਿਲਿਦਆਂ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਦੇਖਿਆ ਕਿ ਅੰਦਰ 4 ਨੌਜਵਾਨ ਬੇਹੋਸ਼ ਪਏ ਹੋਏ ਸਨ। 

ਉਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਸਲਮਾਨ, ਮੋਹਸਿਨ ਤੇ ਹਸੀਬ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਇਕ ਹੋਰ ਨੌਜਵਾਨ ਦਾ ਹਾਲੇ ਇਲਾਜ ਚੱਲ ਰਿਹਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਮਰੇ 'ਚ ਏ.ਸੀ. ਗੈਸ ਲੀਕੇਜ ਕਾਰਨ ਇਨ੍ਹਾਂ ਦੀ ਮੌਤ ਹੋਈ ਹੋ ਸਕਦੀ ਹੈ। ਬਾਕੀ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ, ਜਿਸ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਕਹਿਰ ਵਰ੍ਹਾਊ ਮੀਂਹ, ਤੂਫ਼ਾਨ ਤੇ ਬਿਜਲੀ ! 6 ਜੁਲਾਈ ਲਈ ਹੋ ਗਈ ਡਰਾਉਣੀ ਭਵਿੱਖਬਾਣੀ, ਪ੍ਰਸ਼ਾਸਨ ਨੇ ਵੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News