ACB ਨੇ ਮਹਿਲਾ ਸਿੱਖਿਆ ਅਧਿਕਾਰੀ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
Thursday, Aug 22, 2024 - 10:12 AM (IST)
ਮੁੰਬਈ (ਭਾਸ਼ਾ) - ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਵਿਚ ਇਕ ਮਹਿਲਾ ਸੁਪਰਡੈਂਟ ਅਤੇ ਸਿੱਖਿਆ ਅਧਿਕਾਰੀ ਨੂੰ ਦੋ ਵਿਸ਼ੇਸ਼ ਅਧਿਆਪਕਾਂ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੀਨਾਕਸ਼ੀ ਭੌਰਾਓ ਨੂੰ ਗਿਰੀ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿੱਚ ਪੇਮੈਂਟ ਅਤੇ ਪ੍ਰੋਵੀਡੈਂਟ ਫੰਡ ਸੁਪਰਡੈਂਟ ਵਜੋਂ ਨਿਯੁਕਤ ਕੀਤਾ ਗਿਆ ਸੀ। ਉਹਨਾਂ ਨੇ ਦੱਸਿਆ ਕਿ ਏਸੀਬੀ ਨੇ ਮੰਗਲਵਾਰ ਨੂੰ ਉਹਨਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਬਾਅਦ ਬਕਾਇਆ ਭੁਗਤਾਨ ਜਾਰੀ ਕਰਨ ਲਈ ਦੋ ਵਿਸ਼ੇਸ਼ ਅਧਿਆਪਕਾਂ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ - ਯੌਨ ਸ਼ੋਸ਼ਣ ਮਾਮਲੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਤੇ ਸਕੂਲ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8