ਆ ਗਿਆ ਪਾਕਿਸਤਾਨੀ PM ਦਾ ਕਬੂਲਨਾਮਾ ; ਕਿਹਾ- ''''10 ਮਈ ਦੀ ਰਾਤ ਢਾਈ ਵਜੇ...''''
Saturday, May 17, 2025 - 08:25 AM (IST)

ਇੰਟਰਨੈਸ਼ਨਲ ਡੈਸਕ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਭਿਆਨਕ ਅੱਤਵਾਦੀ ਹਮਲੇ 'ਚ 26 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਸੀ, ਜਿਸ ਦਾ ਬਦਲਾ ਲੈਣ ਲਈ ਭਾਰਤ ਨੇ ਅੱਤਵਾਦ ਖ਼ਿਲਾਫ਼ ਆਪਰੇਸ਼ਨ ਸਿੰਦੂਰ ਸ਼ੁਰੂ ਕੀਤਾ ਸੀ। ਇਸ ਆਪਰੇਸ਼ਨ ਤਹਿਤ ਭਾਰਤ ਨੇ 7 ਮਈ ਨੂੰ ਪਾਕਿਸਤਾਨ ਸਥਿਤ ਕਈ ਅੱਤਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੇ ਹਾਲਾਤ ਬਣ ਗਏ ਸਨ ਤੇ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਮਗਰੋਂ ਭਾਰਤ ਨੇ ਵੀ ਮੂੰਹਤੋੜ ਜਵਾਬ ਦਿੱਤਾ ਸੀ।
ਹੁਣ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਹੋ ਗਈ ਹੈ ਤਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਪਹਿਲੀ ਵਾਰ ਸਵੀਕਾਰ ਕੀਤਾ ਹੈ ਕਿ ਭਾਰਤ ਨੇ 10 ਮਈ 2025 ਨੂੰ ਰਾਵਲਪਿੰਡੀ ਦੇ ਨੂਰ ਖਾਨ ਏਅਰਬੇਸ ਅਤੇ ਹੋਰ ਸੈਨਿਕ ਠਿਕਾਣਿਆਂ 'ਤੇ ਮਿਜ਼ਾਈਲ ਹਮਲੇ ਕੀਤੇ ਸਨ। ਇਹ ਹਮਲੇ ਭਾਰਤ ਦੇ "ਆਪਰੇਸ਼ਨ ਸਿੰਦੂਰ" ਦਾ ਹਿੱਸਾ ਸਨ, ਜੋ ਕਿ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਆਤੰਕੀ ਹਮਲੇ ਦੇ ਜਵਾਬ 'ਚ ਸ਼ੁਰੂ ਕੀਤਾ ਗਿਆ ਹੈ।
ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੱਸਿਆ ਕਿ ਉਨ੍ਹਾਂ ਨੂੰ 10 ਮਈ ਦੀ ਰਾਤ 2:30 ਵਜੇ ਦੇ ਕਰੀਬ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਆਸੀਮ ਮੁਨੀਰ ਦਾ ਫ਼ੋਨ ਆਇਆ ਸੀ, ਜਿਸ 'ਚ ਉਨ੍ਹਾਂ ਨੂੰ ਨੂਰ ਖਾਨ ਏਅਰਬੇਸ 'ਤੇ ਭਾਰਤੀ ਮਿਜ਼ਾਈਲ ਹਮਲੇ ਦੀ ਜਾਣਕਾਰੀ ਦਿੱਤੀ ਗਈ।
Pakistan PM Shahbaz Sharif says, "At around 2:30 am on 10 May, General Syed Asim Munir called me on secure line and informed me that India's ballistic missiles have hit Nur Khan Airbase and other areas... Our Air Force used homegrown technology to save our country, and they even… pic.twitter.com/3QFbiij3O6
— ANI (@ANI) May 16, 2025
ਇਹ ਵੀ ਪੜ੍ਹੋ- ''ਇਹ ਤਾਂ ਹਾਲੇ ਟ੍ਰੇਲਰ ਐ, ਟਾਈਮ ਆਉਣ 'ਤੇ ਪੂਰੀ ਪਿਕਚਰ ਵੀ ਦਿਖਾ ਦਿਆਂਗੇ..'' ; ਰੱਖਿਆ ਮੰਤਰੀ ਰਾਜਨਾਥ ਸਿੰਘ
ਜ਼ਿਕਰਯੋਗ ਹੈ ਕਿ ਇਹ ਪਹਿਲੀ ਵਾਰ ਹੈ ਕਿ ਪਾਕਿਸਤਾਨ ਨੇ ਭਾਰਤ ਵੱਲੋਂ ਕੀਤੇ ਗਏ ਹਮਲਿਆਂ ਨੂੰ ਸਰਕਾਰੀ ਤੌਰ 'ਤੇ ਸਵੀਕਾਰ ਕੀਤਾ ਹੈ, ਜਦਕਿ ਪਹਿਲਾਂ ਪਾਕਿਸਤਾਨ ਅਕਸਰ ਇਨ੍ਹਾਂ ਹਮਲਿਆਂ ਤੋਂ ਮੁਨਕਰ ਹੀ ਰਿਹਾ ਹੈ।
ਇਸ ਹਮਲੇ ਤੋਂ ਬਾਅਦ ਪਾਕਿਸਤਾਨ ਨੇ "ਆਪਰੇਸ਼ਨ ਬੁਨਿਆਨ ਉਲ ਮਰਸੂਸ" ਦੇ ਤਹਿਤ ਭਾਰਤ 'ਤੇ ਜਵਾਬੀ ਹਮਲੇ ਕੀਤੇ, ਜਿਸ 'ਚ ਡਰੋਨ, ਮਿਜ਼ਾਈਲ ਅਤੇ ਜੰਗੀ ਜਹਾਜ਼ਾਂ ਦੀ ਵਰਤੋਂ ਕੀਤੀ ਗਈ। ਹਾਲਾਂਕਿ ਭਾਰਤ ਦੇ ਮਜ਼ਬੂਤ ਏਅਰ ਡਿਫੈਂਸ ਕਾਰਨ ਪਾਕਿਸਤਾਨ ਦਾ ਕੋਈ ਵੀ ਹਮਲਾ ਕਾਮਯਾਬ ਨਹੀਂ ਹੋ ਸਕਿਆ ਤੇ ਭਾਰਤੀ ਕਾਰਵਾਈ ਕਾਰਨ ਪਾਕਿਸਤਾਨ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e