ਹਰਿਆਣਾ: ਧੀ ਨੂੰ ਏਅਰਪੋਰਟ ਤੋਂ ਲੈਣ ਜਾਂਦੇ ਪਤੀ-ਪਤਨੀ ਦੀ ਦਰਦਨਾਕ ਹਾਦਸੇ ’ਚ ਮੌਤ

Friday, Jul 22, 2022 - 06:14 PM (IST)

ਹਰਿਆਣਾ: ਧੀ ਨੂੰ ਏਅਰਪੋਰਟ ਤੋਂ ਲੈਣ ਜਾਂਦੇ ਪਤੀ-ਪਤਨੀ ਦੀ ਦਰਦਨਾਕ ਹਾਦਸੇ ’ਚ ਮੌਤ

ਕੁਰੂਕਸ਼ੇਤਰ– ਹਰਿਆਣਾ ਤੋਂ ਇਕ ਮੰਦਭਾਗੀ ਖ਼ਬਰ ਆਈ ਹੈ। ਖ਼ਬਰ ਮੁਤਾਬਕ, ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ’ਚ ਸ਼ੁੱਕਰਵਾਰ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਰਾਜਪੁਰਾ ਦੇ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਸਵੇਰੇ ਆਪਣੀ ਧੀ ਨੂੰ ਲੈਣ ਦਿੱਲੀ ਏਅਰਪੋਰਟ ਜਾ ਰਹੇ ਸਨ। ਉਨ੍ਹਾਂ ਦੀ ਧੀ ਮਲੇਸ਼ੀਆ ਤੋਂ ਪਰਤ ਰਹੀ ਸੀ। ਮਲੇਸ਼ੀਆ ਤੋਂ ਵਾਪਸ ਆ ਰਹੀ ਉਨ੍ਹਾਂ ਦੀ ਬੇਟੀ ਨੇ ਅੱਜ ਸਵੇਰੇ 9 ਵਜੇ ਦੇ ਕਰੀਬ ਦਿੱਲੀ ਏਅਰਪੋਰਟ 'ਤੇ ਉਤਰਨਾ ਸੀ ਪਰ ਮਾਤਾ-ਪਿਤਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ’ਚ ਗੱਡੀ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਹ ਹਾਦਸਾ ਹਰਿਆਣਆ ਜ਼ਿਲ੍ਹੇ ਦੇ ਸ਼ਾਹਬਾਦ ਮਾਰਕੰਡਾ ਦੇ ਨੌਗਾਜਾ ਪੀਰ ਨੇੜੇ ਹੋਇਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਹਾਦਸੇ 'ਚ ਜ਼ਖਮੀ ਹੋਏ ਡਰਾਈਵਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।


author

Rakesh

Content Editor

Related News