ਬੱਜਰੀ ਵਾਲੇ ਟਰੱਕ 'ਚ ਵੱਜੀ ਸਵਾਰੀਆਂ ਨਾਲ ਭਰੀ ਬਸ, 19 ਲੋਕਾਂ ਦੀ ਮੌਤ, ਮੰਜ਼ਰ ਦੇਖ ਸਹਿਮੇ ਲੋਕ

Monday, Nov 03, 2025 - 10:04 AM (IST)

ਬੱਜਰੀ ਵਾਲੇ ਟਰੱਕ 'ਚ ਵੱਜੀ ਸਵਾਰੀਆਂ ਨਾਲ ਭਰੀ ਬਸ, 19 ਲੋਕਾਂ ਦੀ ਮੌਤ, ਮੰਜ਼ਰ ਦੇਖ ਸਹਿਮੇ ਲੋਕ

ਰੰਗਰੇਡੀ (ਤੇਲੰਗਾਨਾ) : ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਬੱਜਰੀ ਨਾਲ ਭਰੇ ਟਰੱਕ ਦੀ ਇੱਕ ਜਨਤਕ ਆਵਾਜਾਈ ਬੱਸ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਕੇ ਵਿਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ

ਮਿਲੀ ਜਾਣਕਾਰੀ ਮੁਤਾਬਕ ਟਰੱਕ ਚੇਵੇਲਾ ਨੇੜੇ ਤੇਲੰਗਾਨਾ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਆਰਟੀਸੀ) ਦੀ ਬੱਸ ਨਾਲ ਟਕਰਾ ਗਿਆ, ਜਿਸ ਕਾਰਨ ਬੱਸ 'ਤੇ ਬੱਜਰੀ ਡਿੱਗ ਗਈ। ਹਾਦਸੇ ਵਾਲੀ ਥਾਂ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ। ਇਸ ਦੌਰਾਨ ਇੱਕ ਪੁਲਸ ਅਧਿਕਾਰੀ ਨੇ ਦੱਸਿਆ, "ਇਸ ਹਾਦਸੇ ਕਾਰਨ 19 ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਜ਼ਖਮੀ ਹੋ ਗਏ।" ਉਨ੍ਹਾਂ ਕਿਹਾ ਕਿ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।

ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ


author

rajwinder kaur

Content Editor

Related News