ਕੰਟੇਨਰ ਤੇ ਪਿਕਅਪ ਗੱਡੀ ਦੀ ਹੋਈ ਭਿਆਨਕ ਟੱਕਰ, ਕਾਰ ਦੇ ਉੱਡੇ ਪਰਖੱਚੇ, 3 ਦੀ ਮੌਤ
Friday, Aug 16, 2024 - 11:52 AM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅਪ ਗੱਡੀ ਅੱਗੇ ਖੜ੍ਹੇ ਇਕ ਕੰਟੇਨਰ ਨਾਲ ਟਕਰਾ ਗਈ, ਜਿਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਔਰਤ ਸਮੇਤ ਤਿੰਨ ਸ਼ਰਧਾਲੂਆਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ 17 ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਇੱਕ ਸ਼ਰਧਾਲੂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਸਾਰ ਡੀਐੱਮ ਐੱਸਪੀ ਸਮੇਤ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ - ਸਾਈਕਲ 'ਤੇ ਸਵਾਰ ਹੋ ਕੁੜੀ ਨੇ ਇਸ ਅੰਦਾਜ਼ 'ਚ ਮਨਾਇਆ ਆਜ਼ਾਦੀ ਦਿਵਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੈਣੀ ਕੋਤਵਾਲੀ ਇਲਾਕੇ ਦੇ ਗੁਲਮੀਪੁਰ ਨੈਸ਼ਨਲ ਹਾਈਵੇਅ 2 'ਤੇ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦਰਦਨਾਕ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਛੱਤੀਸਗੜ੍ਹ ਦੇ ਰਹਿਣ ਵਾਲੇ ਲਗਭਗ 20 ਸ਼ਰਧਾਲੂ ਇੱਕ ਪਿਕਅੱਪ ਵਿੱਚ ਵ੍ਰਿੰਦਾਵਨ ਦੇ ਦਰਸ਼ਨ ਕਰਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਪਿਕਅੱਪ ਗੁਲਾਮ ਪੂਰੀ ਨੈਸ਼ਨਲ ਹਾਈਵੇ 'ਤੇ ਪਹੁੰਚੀ ਤਾਂ ਸਾਹਮਣੇ ਖੜ੍ਹੇ ਕੰਟੇਨਰ ਵਾਹਨ ਨਾਲ ਅਚਾਨਕ ਟਕਰਾ ਗਈ।
ਇਹ ਵੀ ਪੜ੍ਹੋ - ਕੋਲਕਾਤਾ ਡਾਕਟਰ ਰੇਪ-ਮਰਡਰ ਮਾਮਲੇ 'ਚ ਦੋ ਵੱਡੇ ਖੁਲਾਸੇ: ਬਲਾਤਕਾਰ ਨਹੀਂ ਗੈਂਗਰੇਪ, ਕੁੜੀ ਨੂੰ ਵੇਖ ਬੇਹੋਸ਼ ਹੋਏ ਪਿਤਾ
ਦੱਸ ਦੇਈਏ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪਿੱਕਅੱਪ ਦੇ ਪਰਖੱਚੇ ਉਡ ਗਏ, ਜਿਸ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਆਲੇ-ਦੁਆਲੇ ਦੇ ਲੋਕ ਇੱਕਠਾ ਹੋ ਗਏ, ਜਿਹਨਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੀ ਪਛਾਣ ਆਰਤੀ ਦੇਵੀ (58 ਸਾਲ), ਮੁੰਨੀ ਪਾਲ (65 ਸਾਲ) ਅਤੇ ਫੇਕੂ (67 ਸਾਲ) ਵਜੋਂ ਹੋਈ। ਘਟਨਾ ਸਥਾਨ 'ਤੇ ਪੁੱਜੀ ਪੁਲਸ ਨੇ ਸਾਰੇ ਜ਼ਖ਼ਮੀਆਂ ਨੂੰ ਸੀਐੱਸਸੀ ਸਿਰਥੂ ਵਿਖੇ ਦਾਖਲ ਕਰਵਾਇਆ। ਕੁਝ ਮਰੀਜ਼ਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਦਕਿ ਇਕ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਪ੍ਰਯਾਗਰਾਜ ਦੇ ਐੱਸ.ਆਰ.ਐੱਨ. ਦਾਖਲ ਕਰਵਾ ਦਿੱਤਾ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8