''ਐਕਸਪ੍ਰੈੱਸਵੇਅ'' ''ਤੇ ਟਰੱਕ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਤ

Sunday, Oct 13, 2024 - 12:43 PM (IST)

''ਐਕਸਪ੍ਰੈੱਸਵੇਅ'' ''ਤੇ ਟਰੱਕ ਤੇ ਕੈਂਟਰ ਵਿਚਾਲੇ ਭਿਆਨਕ ਟੱਕਰ, 3 ਲੋਕਾਂ ਦੀ ਮੌਤ

ਬਾਗਪਤ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ 'ਚ ਐਤਵਾਰ ਨੂੰ 'ਈਸਟਰਨ ਪੈਰੀਫਿਰਲ ਐਕਸਪ੍ਰੈੱਸਵੇਅ' 'ਤੇ ਇਕ ਤੇਜ਼ ਰਫ਼ਤਾਰ ਟਰੱਕ ਅਤੇ ਇਕ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਸੜਕ ਕਿਨਾਰੇ ਖੜ੍ਹੇ 3 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ

ਖੇਕੜਾ ਦੇ ਪੁਲਸ ਖੇਤਰ ਅਧਿਕਾਰੀ (ਸੀਓ) ਨੇ ਦੱਸਿਆ ਕਿ ਹਾਦਸਾ ਬਾਗਪਤ ਦੇ ਚਾਂਦੀਨਗਰ ਥਾਣਾ ਖੇਤਰ ਦੇ ਲਹਚੌੜਾ ਪਿੰਡ ਨੇੜੇ 'ਪੂਰਬੀ ਪੈਰੀਫੇਰਲ ਐਕਸਪ੍ਰੈਸਵੇਅ' 'ਤੇ ਐਤਵਾਰ ਸਵੇਰੇ ਕਰੀਬ 5 ਵਜੇ ਵਾਪਰਿਆ ਹੈ। ਮ੍ਰਿਤਕ ਦੇ ਪਰਿਵਾਰ ਮੁਤਾਬਕ ਇਹ ਹਾਦਸਾ ਤੇਜ਼ ਰਫ਼ਤਾਰ ਟਰੱਕ ਚਾਲਕ ਦੀ ਲਾਪਰਵਾਹੀ ਕਾਰਨ ਵਾਪਰਿਆ ਹੈ। ਪੁਲਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਨਨਹੇ (35) ਵਾਸੀ ਹਾਪੁੜ, ਰਾਜਾ (37) ਅਤੇ ਗਾਜ਼ੀਆਬਾਦ ਦੇ ਰਹਿਣ ਵਾਲੇ ਅਕਿਲ (39) ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News