ਮੰਦਰ ਤੋਂ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 6 ਦੀ ਮੌਤ

Wednesday, Sep 25, 2024 - 12:44 PM (IST)

ਕੱਲਾਕੁਰਿਚੀ- ਮੰਦਰ ਤੋਂ ਦਰਸ਼ਨ ਕਰ ਕੇ ਆ ਰਹੇ ਸ਼ਰਧਾਲੂਆਂ ਨਾਲ ਅੱਜ ਯਾਨੀ ਬੁੱਧਵਾਰ ਨੂੰ ਭਿਆਨਕ ਹਾਦਸਾ ਵਾਪਰ ਗਿਆ। ਤਾਮਿਲਨਾਡੂ ਦੇ ਕੱਲਾਕੁਰਿਚੀ 'ਚ ਮਿੰਨੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਨਾਲ 6 ਸ਼ਰਧਾਲੂਆਂ ਦੀ ਮੌਤ ਹੋ ਗਈ। ਉੱਥੇ ਹੀ ਹਾਦਸੇ 'ਚ ਕਈ ਲੋਕ ਜ਼ਖ਼ਮੀ ਹੋਏ ਹਨ। ਪੁਲਸ ਅਧਿਕਾਰੀਆਂ ਅਨੁਸਾਰ ਘਟਨਾ ਸਵੇਰ ਦੇ ਸਮੇਂ ਵਾਪਰੀ ਅਤੇ ਹਾਦਸੇ ਦੇ ਸਮੇਂ ਇਲਾਕੇ 'ਚ ਮੋਹਲੇਧਾਰ ਮੀਂਹ ਪੈ ਰਿਹਾ ਸੀ। ਹਾਦਸੇ ਤੋਂ ਬਾਅਦ ਜ਼ਖ਼ਮੀ ਲੋਕਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਇਹ ਵੀ ਪੜ੍ਹੋ : 26 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਜਾਣੋ ਵਜ੍ਹਾ

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਸ਼ਿਕਾਰ ਲੋਕ ਤਾਮਿਲਨਾਡੂ ਦੇ ਤਿਰੂਨੇਲਵੇਲੀ ਜ਼ਿਲ੍ਹੇ ਦੇ ਤਿਰੂਚੇਂਦੁਰ ਮੁਰੂਗਨ ਮੰਦਰ ਦੇ ਦਰਸ਼ਨ ਕਰਨ ਆਏ ਸਨ। ਦਰਸ਼ਨ ਕਰਨ ਤੋਂ ਬਾਅਦ ਸਾਰੇ ਲੋਕ ਆਪਣੇ ਘਰ ਪਰਤ ਰਹੇ ਸਨ। ਇਸ ਵਿਚ ਰਸਤੇ 'ਚ ਇਹ ਦੁਖ਼ਦ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਆਵਾਜ਼ ਸੁਣ ਕੇ ਸਥਾਨਕ ਲੋਕ ਮੌਕੇ 'ਤੇ ਪਹੁੰਚੇ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਲੋਕਾਂ ਨੂੰ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢ ਕੇ ਹਸਪਤਾਲ ਭੇਜੀਆਂ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News