ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਨਹਿਰ ''ਚ ਡਿੱਗੀ, 4 ਲੋਕਾਂ ਦੀ ਹੋਈ ਮੌਤ, 2 ਹੋਰ ਜ਼ਖਮੀ

Saturday, Jan 20, 2024 - 02:58 AM (IST)

ਵਿਆਹ ਤੋਂ ਪਰਤ ਰਹੇ ਪਰਿਵਾਰ ਦੀ ਗੱਡੀ ਨਹਿਰ ''ਚ ਡਿੱਗੀ, 4 ਲੋਕਾਂ ਦੀ ਹੋਈ ਮੌਤ, 2 ਹੋਰ ਜ਼ਖਮੀ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਪ੍ਰਾਪਤ ਹੋਈ ਹੈ, ਜਿੱਥੇ ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਦੇ ਨਹਿਰ 'ਚ ਡਿਗ ਜਾਣ ਕਾਰਨ 4 ਕਾਰ ਸਵਾਰਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ- ਜਲੰਧਰ 'ਚ CBSE ਦੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਸਕੂਲ ਪ੍ਰਿੰਸੀਪਲ ਸਣੇ 2 ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਕਾਰ 'ਚ 6 ਲੋਕ ਸਵਾਰ ਸਨ, ਜੋ ਕਿ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਜਦੋਂ ਉਹ ਆਗਰਾ ਸ਼ਹਿਰ ਦੇ ਤਾਜਗੰਜ ਥਾਣਾ ਇਲਾਕੇ ਦੇ ਡਿਗਨਰ ਰੋਡ 'ਤੇ ਪਹੁੰਚੇ ਤਾਂ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਨਹਿਰ 'ਚ ਜਾ ਡਿੱਗੀ ਇਸ ਹਾਦਸੇ 'ਚ ਜਿੱਥੇ 4 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 2 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Harpreet SIngh

Content Editor

Related News