ਝਾਰਖੰਡ 'ਚ ਦਰਦਨਾਕ ਹਾਦਸਾ : ਟਰੱਕ-ਕਾਰ ਵਿਚਾਲੇ ਹੋਏ ਜ਼ਬਰਦਸਤ ਟੱਕਰ, 4 ਦੋਸਤਾਂ ਦੀ ਮੌਤ

Wednesday, Jun 19, 2024 - 03:44 PM (IST)

ਝਾਰਖੰਡ 'ਚ ਦਰਦਨਾਕ ਹਾਦਸਾ : ਟਰੱਕ-ਕਾਰ ਵਿਚਾਲੇ ਹੋਏ ਜ਼ਬਰਦਸਤ ਟੱਕਰ, 4 ਦੋਸਤਾਂ ਦੀ ਮੌਤ

ਨੈਸ਼ਨਲ ਡੈਸਕ : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਗੱਡੀ ਵਿੱਚ ਸਵਾਰ ਚਾਰ ਦੋਸਤਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਸ ਨੇ ਬੁੱਧਵਾਰ ਨੂੰ ਇਸ ਹਾਦਸੇ ਦੀ ਜਾਣਕਾਰੀ ਦਿੱਤੀ। ਇਹ ਘਟਨਾ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਲਗਭਗ 190 ਕਿਲੋਮੀਟਰ ਦੂਰ ਲੋਹਾਰਬਰਵਾ ਵਿੱਚ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਹੈ। 

ਇਹ ਵੀ ਪੜ੍ਹੋ - Amazon ਤੋਂ ਮੰਗਵਾਇਆ ਪਾਰਸਲ, ਬਾਕਸ ਵਿਚ ਜਿਊਂਦਾ ਕੋਬਰਾ ਦੇਖ ਜੋੜੇ ਦੇ ਉੱਡੇ ਹੋਸ਼ (ਵੀਡੀਓ)

ਇਸ ਮਾਮਲੇ ਦੇ ਸਬੰਧ ਵਿਚ ਗੋਵਿੰਦਪੁਰ ਦੇ ਉਪ ਪੁਲਸ ਕਪਤਾਨ ਸ਼ੰਕਰ ਕਾਂਤੀ ਨੇ ਦੱਸਿਆ ਕਿ ਚਾਰਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਦਕਿ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਧਨਬਾਦ ਦੇ ਨਿਰਮਲ ਮਹਤੋ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਪੰਜੇ ਦੋਸਤ ਛੇ ਮਾਰਗੀ ਨੈਸ਼ਨਲ ਹਾਈਵੇਅ-2 'ਤੇ ਕਾਰ ਰਾਹੀਂ ਗਲਤ ਦਿਸ਼ਾ 'ਚ ਜਾ ਰਹੇ ਸਨ। ਇਸੇ ਦੌਰਾਨ ਸਾਹਮਣਿਓਂ ਆ ਰਹੇ ਇੱਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਉਪ ਪੁਲਸ ਕਪਤਾਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News