ਕਰਨਾਟਕ ''ਚ ਵਾਪਰਿਆ ਹਾਦਸਾ: ਦੋ ਕਾਰਾਂ ਦੀ ਭਿਆਨਕ ਟੱਕਰ ''ਚ 3 ਦੀ ਮੌਤ, 5 ਜ਼ਖ਼ਮੀ

Saturday, Jul 06, 2024 - 05:52 PM (IST)

ਨੈਸ਼ਨਲ ਡੈਸਕ : ਕਰਨਾਟਕ ਦੇ ਸ਼ਿਵਮੋਗਾ ਸ਼ਹਿਰ ਦੇ ਬਾਹਰੀ ਇਲਾਕੇ 'ਚ ਸ਼ਨੀਵਾਰ ਸਵੇਰੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ 'ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਇਹ ਵੀ ਪੜ੍ਹੋ - 23 ਜੁਲਾਈ ਨੂੰ ਆਵੇਗਾ ਦੇਸ਼ ਦਾ ਬਜਟ, ਲੋਕਾਂ ਨੂੰ ਮਿਲ ਸਕਦਾ ਹੈ ਵੱਡਾ ਤੌਹਫ਼ਾ

ਇਸ ਦੇ ਨਾਲ ਹੀ ਪੁਲਸ ਨੇ ਇਹ ਵੀ ਦੱਸਿਆ ਕਿ ਇਹ ਹਾਦਸਾ ਸ਼ਿਵਮੋਗਾ ਸਥਿਤ ਜ਼ੂਲੋਜੀਕਲ ਪਾਰਕ ਨੇੜੇ ਵਾਪਰਿਆ ਹੈ। ਮ੍ਰਿਤਕ ਚਿਤਰਦੁਰਗਾ ਜ਼ਿਲ੍ਹੇ ਦੇ ਚੈਲਕੇਰੇ ਤਾਲੁਕਾ ਦੇ ਦੋਦਰੀ ਪਿੰਡ ਦਾ ਰਹਿਣ ਵਾਲਾ ਸੀ। ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕ ਸ਼ਿਵਮੋਗਾ 'ਚ ਸਿੰਗਾਂਦੁਰੂ ਤੋਂ ਵਾਪਸ ਆ ਰਹੇ ਸਨ। ਬਾਕੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਕਿਰਾਏ ਦੀ ਕੁੱਖ ਰਾਹੀਂ ਮਾਂ ਬਣਨ 'ਤੇ ਵੀ ਮਿਲੇਗੀ ਜਣੇਪਾ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News