ਕਰਨਾਟਕ ''ਚ ਰੂਹ ਕੰਬਾਊ ਹਾਦਸਾ: ਇਕ-ਇਕ ਕਰਕੇ ਆਪਸ ''ਚ ਟਕਰਾਏ ਕਈ ਵਾਹਨ, 7 ਲੋਕਾਂ ਦੀ ਮੌਤ

Friday, Feb 13, 2026 - 10:59 AM (IST)

ਕਰਨਾਟਕ ''ਚ ਰੂਹ ਕੰਬਾਊ ਹਾਦਸਾ: ਇਕ-ਇਕ ਕਰਕੇ ਆਪਸ ''ਚ ਟਕਰਾਏ ਕਈ ਵਾਹਨ, 7 ਲੋਕਾਂ ਦੀ ਮੌਤ

ਬੈਂਗਲੁਰੂ : ਬੰਗਲੁਰੂ ਦੇ ਨੇੜੇ ਹੋਸਕੋਟ ਦੇ ਬਾਹਰੀ ਇਲਾਕੇ ਵਿਚ ਸ਼ੁੱਕਰਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ-ਇਕ ਕਰਕੇ ਕਈ ਵਾਹਨਾਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਹੋਸਕੋਟ-ਦਾਬਾਸਪੇਟ ਰਾਸ਼ਟਰੀ ਰਾਜਮਾਰਗ 'ਤੇ ਐਮ ਸਤਿਆਵਾਰਾ ਪਿੰਡ ਨੇੜੇ ਵਾਪਰਿਆ ਹੈ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼

ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਹੋਸਕੋਟ ਤੋਂ ਦੇਵਨਾਹੱਲੀ ਜਾ ਰਹੀ ਇਕ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਕਥਿਤ ਤੌਰ 'ਤੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸ਼ੁਰੂਆਤੀ ਟੱਕਰ ਤੋਂ ਬਾਅਦ ਡਰਾਈਵਰ ਨੇ ਆਪਣੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਕਾਰ ਇਕ ਕੈਂਟਰ ਨਾਲ ਟਕਰਾ ਗਈ। ਪੁਲਸ ਦੇ ਮੁਤਾਬਕ ਇਸ ਤੋਂ ਬਾਅਦ ਇਕ ਹੋਰ ਕਾਰ ਇਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਨਾਲ ਵੱਡਾ ਹਾਦਸਾ ਵਾਪਰ ਗਿਆ। ਪੁਲਸ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਾਰ ਵਿਚ ਸਵਾਰ 6 ਲੋਕਾਂ ਅਤੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਯਾਨੀ ਇਕ ਦਰਦਨਾਕ ਹਾਦਸੇ ਵਿਚ ਕੁਲ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਦੇ ਮੁਤਾਬਕ ਮਾਰੇ ਗਏ ਲੋਕ ਕੋਠਾਨੂਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਪੁਲਸ ਨੇ ਲਾਸ਼ਾਂ ਨੂੰ ਬਾਹਰ ਕੱਢ ਕੇ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਨੇ ਦੱਸਿਆ ਕਿ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News