ਪੱਛਮੀ ਬੰਗਾਲ: ਜਲਪਾਈਗੁੜੀ 'ਚ ਮੂਰਤੀ ਵਿਸਰਜਨ ਦੌਰਾਨ ਨਦੀ 'ਚ ਡੁੱਬਣ ਨਾਲ 7 ਲੋਕਾਂ ਦੀ ਮੌਤ, 40 ਲਾਪਤਾ

Thursday, Oct 06, 2022 - 03:45 AM (IST)

ਪੱਛਮੀ ਬੰਗਾਲ: ਜਲਪਾਈਗੁੜੀ 'ਚ ਮੂਰਤੀ ਵਿਸਰਜਨ ਦੌਰਾਨ ਨਦੀ 'ਚ ਡੁੱਬਣ ਨਾਲ 7 ਲੋਕਾਂ ਦੀ ਮੌਤ, 40 ਲਾਪਤਾ

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ 'ਚ ਦੁਰਗਾ ਪੂਜਾ ਵਿਸਰਜਨ ਦੌਰਾਨ ਨਦੀ 'ਚ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਘਟਨਾ ਬੁੱਧਵਾਰ ਸ਼ਾਮ ਨੂੰ ਜਲਪਾਈਗੁੜੀ ਜ਼ਿਲ੍ਹੇ ਦੇ ਮਾਲ ਨਦੀ ਦੀ ਹੈ। ਇੱਥੇ ਬਹੁਤ ਸਾਰੇ ਲੋਕ ਮਾਲ ਨਦੀ 'ਤੇ ਵਿਸਰਜਨ ਲਈ ਆਏ ਸਨ। ਅਚਾਨਕ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ। ਅਜਿਹੇ 'ਚ ਲੋਕ ਉਥੇ ਹੀ ਫਸ ਗਏ ਤੇ ਦੇਖਦੇ ਹੀ ਦੇਖਦੇ 7 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ : ਯਮੁਨਾਨਗਰ 'ਚ ਭੀੜ 'ਤੇ ਡਿੱਗਾ ਰਾਵਣ, ਹਾਦਸੇ 'ਚ ਹੋਏ ਕਈ ਲੋਕ ਜ਼ਖਮੀ (ਵੀਡੀਓ)

ਇਸ ਘਟਨਾ ਦਾ ਇਕ ਹੈਰਾਨ ਕਰਨ ਵਾਲਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਕਈ ਲੋਕ ਮੂਰਤੀ ਵਿਸਰਜਨ ਲਈ ਨਦੀ 'ਚ ਉਤਰੇ ਸਨ ਪਰ ਫਿਰ ਅਚਾਨਕ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ, ਲਹਿਰਾਂ ਇੰਨੀਆਂ ਤੇਜ਼ ਹੋ ਗਈਆਂ ਕਿ ਕਈ ਲੋਕ ਇਸ ਵਿੱਚ ਫਸ ਗਏ। ਮੌਕੇ 'ਤੇ ਰੌਲਾ ਪੈ ਗਿਆ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਬਾਅਦ ਵਿੱਚ ਜਦੋਂ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਤਾਂ 7 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ।

PunjabKesari

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਚੋਣ ਜਿੱਤਣ ਤੋਂ ਬਾਅਦ ਹਮਾਇਤੀਆਂ ਨੇ ਖੜਕਾਈ ਗਲਾਸੀ, ਪਾਏ ਭੰਗੜੇ

ਖ਼ਬਰ ਹੈ ਕਿ ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਬਚਾਉਣ ਦਾ ਕੰਮ ਜਾਰੀ ਹੈ। ਇਸ ਲਈ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਮੂਰਤੀ ਵਿਸਰਜਨ ਦੌਰਾਨ ਸ਼ਰਧਾਲੂਆਂ ਦੀ ਮੌਤ ਹੋਈ ਹੋਵੇ, ਇਸ ਤੋਂ ਪਹਿਲਾਂ ਵੀ ਅਜਿਹੇ ਕਈ ਹਾਦਸੇ ਵਾਪਰ ਚੁੱਕੇ ਹਨ। ਇਕ ਵਾਰ ਫਿਰ ਉਸੇ ਤਰ੍ਹਾਂ ਦੇ ਹਾਦਸੇ ਨੇ 7 ਲੋਕਾਂ ਦੀ ਜਾਨ ਲੈ ਲਈ ਹੈ। ਹਾਦਸਾ ਰਾਤ 9 ਵਜੇ ਦਾ ਦੱਸਿਆ ਜਾ ਰਿਹਾ ਹੈ, ਜਦੋਂ ਵੱਡੀ ਗਿਣਤੀ 'ਚ ਲੋਕ ਨਦੀ 'ਤੇ ਆ ਗਏ ਸਨ।

ਇਹ ਵੀ ਪੜ੍ਹੋ : ਮੁੰਬਈ ਦੇ ਰਿਲਾਇੰਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅੰਬਾਨੀ ਪਰਿਵਾਰ ਦਾ ਵੀ ਜ਼ਿਕਰ

ਉਸ ਸਮੇਂ ਪਾਣੀ ਦਾ ਪੱਧਰ ਉੱਚਾ ਨਾ ਹੋਣ ਕਾਰਨ ਕਿਸੇ ਕਿਸਮ ਦੀ ਸਖ਼ਤੀ ਨਹੀਂ ਸੀ ਪਰ ਫਿਰ ਅਚਾਨਕ ਪਾਣੀ ਦਾ ਪੱਧਰ ਵੱਧ ਗਿਆ ਅਤੇ ਲੋਕ ਪਾਣੀ ਦੇ ਵਹਾਅ ਵਿੱਚ ਫਸ ਗਏ। ਅਜੇ ਵੀ ਕਿੰਨੇ ਲੋਕ ਫਸੇ ਹੋਏ ਹਨ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਪ੍ਰਸ਼ਾਸਨ ਵੱਲੋਂ ਲਗਾਤਾਰ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News