ਆਗਰਾ-ਲਖਨਊ ਐਕਸਪ੍ਰੈਸ ਵੇਅ ਤੇ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

11/28/2019 1:42:40 AM

ਨਵੀਂ ਦਿੱਲੀ — ਉੱਤਰ ਪ੍ਰਦੇਸ਼ ਦੇ ਕੰਨੌਜ 'ਚ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਹੋਏ ਭਿਆਨਕ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਹਾਦਸੇ 'ਚ ਬਸ ਬੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਇਸ ਹਾਦਸੇ 'ਚ ਬਸ ਦੇ ਅੱਗੇ ਦਾ ਹਿੱਸਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਹਾਦਸੇ ਵਾਲੀ ਥਾਂ 'ਤੇ ਬਚਾਅ ਟੀਮ ਪਹੁੰਚ ਹੈ। ਕ੍ਰੇਨ ਦੀ ਸਹਾਇਤਾ ਨਾਲ ਬਸ ਨੂੰ ਚੁੱਕਿਆ ਗਿਆ ਅਤੇ ਜ਼ਖਮੀ ਲੋਕਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

Inder Prajapati

This news is Content Editor Inder Prajapati