ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ''ਤੇ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ, 3 ਜ਼ਖ਼ਮੀ

Thursday, Aug 29, 2024 - 12:03 PM (IST)

ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ''ਤੇ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ, 3 ਜ਼ਖ਼ਮੀ

ਨੋਇਡਾ - ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈੱਸ ਵੇਅ 'ਤੇ ਵੀਰਵਾਰ ਸਵੇਰੇ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਜ਼ਬਰਦਸਤ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਨਾਲੇਜ ਪਾਰਕ ਥਾਣਾ ਖੇਤਰ ਦੇ ਸੈਕਟਰ-150 ਨੇੜੇ ਉਸ ਸਮੇਂ ਵਾਪਰੀ, ਜਦੋਂ ਮਾਰੂਤੀ ਸਵਿਫਟ ਕਾਰ ਅਤੇ ਕ੍ਰੇਟਾ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। 

ਇਹ ਵੀ ਪੜ੍ਹੋ ਵੱਡੀ ਵਾਰਦਾਤ : ਵਿਆਹ ਲਈ ਧੀ ਦੇ ਆਸ਼ਕ ਨੂੰ ਫੋਨ ਕਰਕੇ ਬੁਲਾਇਆ ਘਰ, ਫਿਰ ਕਰ ਦਿੱਤਾ ਕਤਲ

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਇੰਚਾਰਜ ਵਿਪਨ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਸੁਭਾਯ ਕੁਮਾਰ, ਗੋਵਿੰਦ, ਰਘੂਨਾਥ ਸਿੰਘ, ਉਸ ਦੀ ਪਤਨੀ ਮਧੂ ਰਾਠੌੜ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਗੋਵਿੰਦ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਬਾਕੀ ਤਿੰਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਜੈਪੁਰ ਤੋਂ ਅਗਵਾ ਹੋਏ ਨੌਜਵਾਨ ਦੀ ਪੁਲਸ ਨੇ ਫ਼ਿਲਮੀ ਅੰਦਾਜ਼ 'ਚ ਕੀਤੀ ਭਾਲ, ਵੇਖੋ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News