ਵਿਆਹ ਤੋਂ ਵਾਪਸ ਆਉਂਦੇ ਵਾਪਰਿਆ ਰੂਹ ਕੰਬਾਊ ਹਾਦਸਾ, 9 ਲੋਕਾਂ ਦੀ ਮੌਕੇ ''ਤੇ ਮੌਤ, ਪਿਆ ਚੀਕ-ਚਿਹਾੜਾ
Friday, Jun 20, 2025 - 10:36 AM (IST)

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਪੁਰੂਲੀਆ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ, ਜਿਸ ਵਿੱਚ ਇੱਕ ਹੀ ਵਾਹਨ ਵਿੱਚ ਸਵਾਰ 9 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਇਹ ਘਟਨਾ ਬਲਰਾਮਪੁਰ ਥਾਣਾ ਖੇਤਰ ਦੇ ਨਮਸ਼ੋਲ ਨੇੜੇ NH-18 'ਤੇ ਵਾਪਰੀ ਹੈ, ਜਦੋਂ ਇੱਕ ਬੋਲੇਰੋ ਗੱਡੀ ਅਤੇ ਇੱਕ ਤੇਜ਼ ਰਫ਼ਤਾਰ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਬੋਲੇਰੋ ਗੱਡੀ ਦੇ ਪਰਖੱਚੇ ਉੱਡ ਗਏ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ : 3000 ਦੀ ਬਚਤ ਬਣਾ ਦੇਵੇਗੀ ਕਰੋੜਪਤੀ, ਵਰਤੋਂ ਅਮੀਰ ਬਣਨ ਦਾ ਇਹ ਆਸਾਨ ਫਾਰਮੂਲਾ
ਮਿਲੀ ਜਾਣਕਾਰੀ ਅਨੁਸਾਰ ਸਾਰੇ ਮ੍ਰਿਤਕ ਝਾਰਖੰਡ ਦੇ ਤਿਲਾਈਤੰਡ ਜਾ ਰਹੇ ਸਨ। ਇਹ ਸਾਰੇ ਪੱਛਮੀ ਬੰਗਾਲ ਦੇ ਬਾਰਾਬਾਜ਼ਾਰ ਥਾਣਾ ਖੇਤਰ ਦੇ ਅਦਾਬਾਨਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਘਰ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਬੋਲੇਰੋ ਗੱਡੀ ਰਾਸ਼ਟਰੀ ਰਾਜਮਾਰਗ 'ਤੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੋਲੈਰੋ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਨਜ਼ਦੀਕੀ ਪ੍ਰਾਇਮਰੀ ਸਿਹਤ ਕੇਂਦਰ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿੰਦੇ ਮੁੰਡਾ-ਕੁੜੀ ਦਾ ਹਾਈਵੋਲਟੇਜ਼ ਡਰਾਮਾ! ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ
ਜਿਵੇਂ ਹੀ ਸਥਾਨਕ ਪੁਲਸ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਉਹ ਮੌਕੇ 'ਤੇ ਪਹੁੰਚ ਗਈ ਅਤੇ ਟ੍ਰੇਲਰ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦਾ ਅਸਲ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਜਿਵੇਂ ਹੀ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਹਾਦਸੇ ਦੀ ਖ਼ਬਰ ਮਿਲੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਇੱਕ ਦਿਨ ਵਿੱਚ 9 ਲੋਕਾਂ ਦੀ ਮੌਤ ਨਾਲ ਪਿੰਡ ਦੀ ਹਰ ਅੱਖ ਨਮ ਹੈ ਅਤੇ ਚਾਰੇ ਪਾਸੇ ਸੋਗ ਹੈ। ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਰਿਸ਼ਤੇਦਾਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Rain Alert: ਅੱਜ ਰਾਤ ਪਵੇਗਾ ਭਾਰੀ ਮੀਂਹ! IMD ਨੇ ਦਿੱਤੀ ਚਿਤਾਵਨੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।