ਤੇਲੰਗਾਨਾ ਹਾਦਸੇ ''ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਨੂੰ ਮਿਲਣਗੇ 2-2 ਲੱਖ ਰੁਪਏ

Monday, Nov 03, 2025 - 11:27 AM (IST)

ਤੇਲੰਗਾਨਾ ਹਾਦਸੇ ''ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਨੂੰ ਮਿਲਣਗੇ 2-2 ਲੱਖ ਰੁਪਏ

ਨੈਸ਼ਨਲ ਡੈਸਕ : ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਬੱਜਰੀ ਨਾਲ ਭਰੇ ਟਰੱਕ ਅਤੇ ਬੱਸ ਵਿਚਕਾਰ ਹੋਈ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ 19 ਲੋਕਾਂ ਵਿਚ 10 ਔਰਤਾਂ ਸ਼ਾਮਲ ਹਨ। ਤੰਦੂਰ ਤੋਂ ਹੈਦਰਾਬਾਦ ਜਾ ਰਹੀ ਬੱਸ ਦੇ ਡਰਾਈਵਰ ਦੀ ਵੀ ਮੌਤ ਹੋ ਗਈ। 

ਪੜ੍ਹੋ ਇਹ ਵੀ : ਸਸਤਾ ਹੋਇਆ LPG ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ

ਪ੍ਰਧਾਨ ਮੰਤਰੀ ਮੋਦੀ ਵਲੋਂ ਮੁਆਵਜ਼ਾ ਰਾਸ਼ੀ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਹੋਏ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਮੁਆਵਜ਼ਾਂ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕ ਕਿਹਾ, "ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦਾ ਨੁਕਸਾਨ ਬਹੁਤ ਦੁਖਦਾਈ ਹੈ। ਇਸ ਮੁਸ਼ਕਲ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ..."

ਪੜ੍ਹੋ ਇਹ ਵੀ : ਸਕੂਲੀ ਬੱਚਿਆਂ ਲਈ Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਤੇਲੰਗਾਨਾ ਦੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈਡੀ ਨੇ ਸੋਮਵਾਰ ਨੂੰ ਰੰਗਾਰੇਡੀ ਜ਼ਿਲ੍ਹੇ ਦੇ ਚੇਵੇਲਾ ਮੰਡਲ ਵਿੱਚ ਵਾਪਰੇ ਸੜਕ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਹਨਾਂ ਨੇ ਅਧਿਕਾਰੀਆਂ ਨੂੰ ਤੁਰੰਤ ਘਟਨਾ ਸਥਾਨ 'ਤੇ ਪਹੁੰਚਣ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ-ਸਮੇਂ 'ਤੇ ਸਥਿਤੀ ਬਾਰੇ ਜਾਣਕਾਰੀ ਦੇਣ ਲਈ ਵੀ ਕਿਹਾ। ਸ਼੍ਰੀ ਰੈੱਡੀ ਨੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੇ ਜ਼ਖਮੀ ਯਾਤਰੀਆਂ ਨੂੰ ਤੁਰੰਤ ਹੈਦਰਾਬਾਦ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਨੂੰ ਸਭ ਤੋਂ ਵਧੀਆ ਸੰਭਵ ਡਾਕਟਰੀ ਦੇਖਭਾਲ ਪ੍ਰਦਾਨ ਕੀਤੀ ਜਾਵੇ।

ਪੜ੍ਹੋ ਇਹ ਵੀ : ਭਲਕੇ ਤੋਂ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਬਰਫ਼ੀਲੀਆਂ ਹਵਾਵਾਂ ਸਣੇ ਮੀਂਹ ਦਾ ਕਹਿਰ, IMD ਵਲੋਂ ਅਲਰਟ ਜਾਰੀ

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਕਿਹਾ ਕਿ ਬੱਸ ਵਿੱਚ ਸਵਾਰ ਕੁੱਲ ਯਾਤਰੀਆਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ। ਜਿਹੜੇ ਲੋਕ ਹਾਦਸੇ ਕਾਰਨ ਜ਼ਖਮੀ ਹੋਏ ਹਨ, ਉਹ ਸਦਮੇ ਵਿੱਚ ਸਨ। ਉਹ ਫਿਲਹਾਲ ਕੁਝ ਵੀ ਦੱਸ ਨਹੀਂ ਰਹੇ। ਬੱਜਰੀ ਡਿੱਗਣ ਤੋਂ ਬਾਅਦ ਕਈ ਯਾਤਰੀ ਬੱਸ ਦੇ ਅੰਦਰ ਫਸ ਗਏ। ਅਧਿਕਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਬਚਾਅ ਅਤੇ ਰਾਹਤ ਕਾਰਜ ਕਰ ਰਹੇ ਹਨ।

ਪੜ੍ਹੋ ਇਹ ਵੀ : ਇੰਤਜ਼ਾਰ ਖ਼ਤਮ! ਅੱਜ ਤੋਂ ਇਨ੍ਹਾਂ ਔਰਤਾਂ ਦੇ ਖ਼ਾਤੇ 'ਚ ਆਉਣਗੇ 2100 ਰੁਪਏ


author

rajwinder kaur

Content Editor

Related News