ਗੁਜਰਾਤ ''ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 6 ਜ਼ਖ਼ਮੀ
Saturday, Feb 21, 2026 - 03:39 PM (IST)
ਮਹਿਸਾਣਾ (ਗੁਜਰਾਤ): ਗੁਜਰਾਤ ਦੇ ਉਂਝਾ-ਮਹਿਸਾਣਾ ਹਾਈਵੇਅ 'ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਤੜਕਸਾਰ ਉਨਾਵਾ ਪਿੰਡ ਦੇ ਨੇੜੇ ਉਦੋਂ ਵਾਪਰਿਆ, ਜਦੋਂ ਇੱਕ ਮਿਨੀਵੈਨ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾ ਗਈ। ਇਸ ਹਾਦਸੇ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ : Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ ਵਾਲਾ ਖ਼ੁਲਾਸਾ
ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਰਾਜਸਥਾਨ ਦੇ ਪਾਲੀ ਜ਼ਿਲ੍ਹੇ ਵਿੱਚ ਆਪਣੇ ਜੱਦੀ ਸਥਾਨ 'ਤੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਹਿਮਦਾਬਾਦ ਪਰਤ ਰਿਹਾ ਸੀ। ਉਨਾਵਾ ਪੁਲਸ ਨਿਰੀਖਕ ਪੀ.ਡੀ. ਦਾਰਜੀ ਨੇ ਦੱਸਿਆ ਕਿ ਹਾਈਵੇਅ 'ਤੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਇਹ ਭਿਆਨਕ ਟੱਕਰ ਹੋਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਰਾਮਲਾਲ ਕੁਮਾਵਤ, ਕੋਮਲ ਕੁਮਾਵਤ, ਕੈਲਾਸ਼ਭਾਈ ਕੁਮਾਵਤ, ਆਯੂਸ਼ ਕੁਮਾਵਤ (4 ਸਾਲ) ਵਜੋਂ ਹੋਈ ਹੈ।
ਇਹ ਵੀ ਪੜ੍ਹੋ : Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ
ਇਸ ਤੋਂ ਇਲਾਵਾ ਹਸਪਤਾਲ ਵਿੱਚ ਇਲਾਜ ਦੌਰਾਨ ਮਥੁਰਾਦੇਵੀ ਕੁਮਾਵਤ ਨਾਮਕ ਇੱਕ ਬਜ਼ੁਰਗ ਮਹਿਲਾ ਨੇ ਦਮ ਤੋੜ ਦਿੱਤਾ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਇਸ ਹਾਦਸੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਲੋਕਾਂ ਦਾ ਇਲਾਜ ਜਾਰੀ ਹੈ। ਮਹਿਸਾਣਾ ਦੇ ਸਿਵਲ ਹਸਪਤਾਲ ਵਿੱਚ ਛੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
