ਵਿਆਹ ''ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, ਹਾਈ-ਵੋਲਟੇਜ ਤਾਰ ਡਿੱਗਣ ਕਾਰਨ 2 ਦੀ ਹੋਈ ਮੌਤ
Sunday, Mar 03, 2024 - 04:51 AM (IST)
ਨੈਸ਼ਨਲ ਡੈਸਕ- ਰਾਜਸਥਾਨ ਦੇ ਰਾਜਸਮੰਦ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਹੋਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਇਹ ਲੋਕ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਜਾ ਰਹੇ ਸਨ। ਮ੍ਰਿਤਕਾਂ ਦੇ ਇਕ ਜਾਣ-ਪਛਾਣ ਵਾਲੇ ਨੇ ਦੱਸਿਆ ਕਿ ਇਹ ਹਾਦਸਾ ਗੋਵਾਲ ਪੰਚਾਇਤ ਦੇ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨੇੜੇ ਵਾਪਰਿਆ ਹੈ। ਮ੍ਰਿਤਕਾਂ ਦੀ ਪਛਾਣ ਨਰਾਇਣ ਗੁਰਜਰ (27), ਉਸ ਦੀ ਚਾਚੀ ਮਹਿਤਾਬ ਬਾਈ ਵਜੋਂ ਹੋਈ ਹੈ। ਉਨ੍ਹਾਂ ਤੋਂ ਇਲਾਵਾ ਉਨ੍ਹਾਂ ਨਾਲ ਨਾਰਾਇਣ ਦੀ ਭੈਣ ਰੇਖਾ ਬਾਈ (25) ਤੇ ਭਾਣਜਾ ਲੋਕੇਸ਼ (4) ਵੀ ਬਾਈਕ 'ਤੇ ਸਵਾਰ ਸਨ, ਜੋ ਹਾਦਸੇ 'ਚ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ- ਗਰੀਬ ਮਾਪੇ IELTS ਕਰਵਾ ਕੇ ਨਹੀਂ ਭੇਜ ਸਕੇ ਵਿਦੇਸ਼ ਤਾਂ ਧੀ ਹੋਈ ਦਿਮਾਗੀ ਤੌਰ 'ਤੇ ਪ੍ਰੇਸ਼ਾਨ, ਚੁੱਕ ਲਿਆ ਖ਼ੌਫ਼ਨਾਕ ਕਦਮ
ਇਹ ਸਾਰੇ ਇਕ ਬਾਈਕ 'ਤੇ ਸਵਾਰ ਹੋ ਕੇੋ ਇਕ ਵਿਆਹ 'ਚ ਸ਼ਾਮਲ ਹੋਣ ਜਾ ਰਹੇ ਸਨ, ਜਦੋਂ ਉਨ੍ਹਾਂ 'ਤੇ ਹਾਈ ਵੋਲਟੇਜ ਬਿਜਲੀ ਦੀ ਤਾਰ ਟੁੱਟ ਕੇ ਡਿੱਗ ਗਈ। ਇਸ ਹਾਦਸੇ 'ਚ ਨਾਰਾਇਣ ਤੇ ਮਹਿਤਾਬ ਬਾਈ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਰੇਖਾ ਤੇ ਲੋਕੇਸ਼ ਜ਼ਖ਼ਮੀ ਹੋ ਗਏ।
ਸ਼ੁਰੂਆਤੀ ਜਾਂਚ 'ਚ ਹਾਲੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ 'ਚ ਸੂਬਾ ਸਰਕਾਰ ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਨਾਰਾਇਣ ਮੁੰਬਈ ਵਿਖੇ ਨੌਕਰੀ ਕਰਦਾ ਸੀ ਤੇ 10 ਦਿਨ ਪਹਿਲਾਂ ਹੀ ਆਪਣੇ ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋਣ ਆਇਆ ਸੀ।
ਇਹ ਵੀ ਪੜ੍ਹੋ- ਵਾਵਰੋਲੇ ਤੇ ਗੜ੍ਹਿਆਂ ਨੇ ਵਰ੍ਹਾਇਆ ਕਹਿਰ, ਪੁੱਟ ਸੁੱਟਿਆ ਪੈਟਰੋਲ ਪੰਪ ਤੇ ਸ਼ੈੱਡਾਂ ਨੂੰ ਬਣਾ ਦਿੱਤਾ ਛਾਨਣੀ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e