ਸੌਂ ਰਹੀ 4 ਸਾਲਾ ਕੁੜੀ ਨਾਲ ਗ਼ਲਤ ਕੰਮ ਕਰਨ ਵਾਲਾ ਦੋਸ਼ੀ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

Thursday, Nov 07, 2024 - 11:12 AM (IST)

ਸੌਂ ਰਹੀ 4 ਸਾਲਾ ਕੁੜੀ ਨਾਲ ਗ਼ਲਤ ਕੰਮ ਕਰਨ ਵਾਲਾ ਦੋਸ਼ੀ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ

ਸ਼ਾਹਜਹਾਂਪੁਰ : ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ 'ਚ ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਘਟਨਾ 'ਚ ਗੋਲੀ ਲੱਗਣ ਨਾਲ ਦੋਸ਼ੀ ਅਤੇ ਇਕ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਏ। ਪੁਲਸ ਸੁਪਰਡੈਂਟ ਰਾਜੇਸ਼ ਐੱਸ. ਵੀਰਵਾਰ ਨੂੰ ਦੱਸਿਆ ਗਿਆ ਕਿ ਕੈਂਟ ਥਾਣਾ ਖੇਤਰ ਦੇ ਇਕ ਪਿੰਡ 'ਚ ਰਹਿਣ ਵਾਲੀ 4 ਸਾਲ ਦੀ ਬੱਚੀ ਨੂੰ ਉਸ ਦੇ ਘਰ ਵਿਚੋਂ ਸੌਂਦੇ ਸਮੇਂ ਅਗਵਾ ਕਰ ਲਿਆ, ਜਿਸ ਤੋਂ ਬਾਅਦ ਪਿੰਡ ਨੇੜੇ ਇਕ ਟਿਊਬਵੈੱਲ ਕੰਪਲੈਕਸ 'ਚ ਲੈ ਗਿਆ, ਜਿੱਥੇ ਉਸ ਨੇ ਬੱਚੀ ਨਾਲ ਬਲਾਤਕਾਰ ਕੀਤਾ। 

ਇਹ ਵੀ ਪੜ੍ਹੋ - ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, ਗ਼ਰੀਬ ਵਿਦਿਆਰਥੀਆਂ ਨੂੰ ਮਿਲਣਗੇ 10 ਲੱਖ

ਇਸ ਮਾਮਲੇ ਦੇ ਦੋਸ਼ੀ ਸੰਜੂ ਨਾਂ ਦੇ ਵਿਅਕਤੀ ਨੂੰ ਪੁਲਸ ਨੇ ਜਿੰਨ ਵਲੀ ਪੁਲੀਆ ਨੇੜੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਸੰਜੂ ਉਰਫ਼ ਸੰਜੇ ਭੱਜਣ ਦੀ ਕੋਸ਼ਿਸ਼ ਸੀ ਤਾਂ ਪੁਲਸ ਨੇ ਉਸ ਨੂੰ ਘੇਰ ਲਿਆ। ਉਸ ਨੇ ਪੁਲਸ ਟੀਮ ’ਤੇ ਗੋਲੀ ਚਲਾਈ, ਜਿਸ ਕਾਰਨ ਕਾਂਸਟੇਬਲ ਅਨਿਲ ਕੁਮਾਰ ਜ਼ਖ਼ਮੀ ਹੋ ਗਿਆ। ਜਵਾਬੀ ਕਾਰਵਾਈ ਵਿੱਚ ਸੰਜੂ ਨੂੰ ਵੀ ਗੋਲੀ ਲੱਗੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਅਤੇ ਜ਼ਖਮੀ ਕਾਂਸਟੇਬਲ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ - ਨਹਿਰ 'ਚ ਡਿੱਗੀਆਂ ਚੱਪਲਾਂ ਕੱਢਣ ਦੇ ਚੱਕਰ 'ਚ ਵਾਪਰਿਆ ਭਾਣਾ, ਡੁੱਬਿਆ ਪੂਰਾ ਪਰਿਵਾਰ

ਰਾਜੇਸ਼ ਨੇ ਦੱਸਿਆ ਕਿ ਪੁਲਸ ਨੇ ਸੰਜੂ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 331 (4) (ਰਾਤ ਨੂੰ ਘਰ ਵਿੱਚ ਦਾਖਲ ਹੋਣਾ), 137 (2) (ਅਗਵਾ), 65 (2) (ਬਲਾਤਕਾਰ) ਅਤੇ ਪੋਕਸੋ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪਤਾ ਲੱਗਾ ਹੈ ਕਿ ਪੀੜਤ ਲੜਕੀ ਮੰਗਲਵਾਰ ਰਾਤ ਘਰੋਂ ਲਾਪਤਾ ਹੋ ਗਈ ਸੀ, ਜਦੋਂ ਪਰਿਵਾਰ ਨੇ ਉਸ ਦੀ ਭਾਲ ਕੀਤੀ ਤਾਂ ਉਹ ਬੁੱਧਵਾਰ ਸਵੇਰੇ ਪਿੰਡ ਤੋਂ ਕੁਝ ਦੂਰ ਟਿਊਬਵੈੱਲ ਕੰਪਲੈਕਸ 'ਚ ਨਗਨ ਹਾਲਤ 'ਚ ਮਿਲੀ। ਪਰਿਵਾਰਕ ਮੈਂਬਰਾਂ ਵੱਲੋਂ ਉਕਤ ਪਿੰਡ ਦੇ 55 ਸਾਲਾ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਨਾਮਜ਼ਦ ਕਰਕੇ ਅਗਵਾ ਅਤੇ ਜਬਰ-ਜ਼ਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪਰ ਪੁਲਿਸ ਦੀ ਮੁਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਨਾਮੀ ਵਿਅਕਤੀ ਇਸ ਘਟਨਾ ਵਿੱਚ ਸ਼ਾਮਲ ਨਹੀਂ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਮਿਲੀ ਕਿ ਇਸੇ ਪਿੰਡ ਦੇ ਰਹਿਣ ਵਾਲੇ ਸੰਜੂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News