ਲਖੀਮਪੁਰ ਖੀਰੀ ਮਾਮਲਾ : ਮੁਲਜ਼ਮ ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਸਾਹਮਣੇ ਕੀਤਾ ਸਰੰਡਰ

Saturday, Oct 09, 2021 - 12:25 PM (IST)

ਲਖੀਮਪੁਰ ਖੀਰੀ ਮਾਮਲਾ : ਮੁਲਜ਼ਮ ਆਸ਼ੀਸ਼ ਮਿਸ਼ਰਾ ਨੇ ਕ੍ਰਾਈਮ ਬਰਾਂਚ ਦੇ ਸਾਹਮਣੇ ਕੀਤਾ ਸਰੰਡਰ

ਲਖਨਊ- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ 'ਤੇ ਕਾਰ ਚੜ੍ਹਾਉਣ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਅੱਜ ਯਾਨੀ ਸ਼ਨੀਵਾਰ ਨੂੰ ਕ੍ਰਾਈਮ ਬਰਾਂਚ ਦੇ ਦਫ਼ਤਰ ’ਚ ਸਰੰਡਰ ਕਰ ਲਿਆ ਹੈ। ਪੁਲਸ ਨੇ ਉਨ੍ਹਾਂ ਨੂੰ ਸੀ.ਆਰ.ਪੀ.ਸੀ. ਦੀ ਧਾਰਾ 160 ਦੇ ਅਧੀਨ ਸੰਮਨ ਭੇਜਿਆ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਪੁਲਸ ਆਸ਼ੀਸ਼ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੁੰਦੀ ਹੈ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ। ਇਸ ਨੂੰ ਦੇਖਦੇ ਹੋਏ ਲਖੀਮਪੁਰ ਖੀਰੀ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਆਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਮੁਵਕਿਲ ਅੱਜ ਪੁਲਸ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਨੋਟਿਸ ਦਾ ਸਨਮਾਨ ਕਰਾਂਗੇ ਅਤੇ ਜਾਂਚ ’ਚ ਹਰ ਸੰਭਵ ਸਹਿਯੋਗ ਕਰਾਂਗੇ। 

 

ਦੱਸਣਯੋਗ ਹੈ ਕਿ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕਿਸਾਨਾਂ ’ਤੇ ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਗੱਡੀ ਚੜ੍ਹਾਉਣ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਭੜਕੀ ਹਿੰਸਾ ’ਚ 4 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਕਿਸਾਨਾਂ ਨੇ ਦਰਜ ਐੱਫ.ਆਈ.ਆਰ. ’ਚ ਦੋਸ਼ ਲਗਾਇਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ 4 ਕਿਸਾਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ: ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਨਹੀਂ ਹੋਇਆ ਮੁੱਖ ਦੋਸ਼ੀ, ਪੁਲਸ ਨੇ ਘਰ ’ਤੇ ਚਿਪਕਾਇਆ ਦੂਜਾ ਨੋਟਿਸ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News