ਕੁੜੀ ਨਾਲ ਜਬਰ-ਜ਼ਨਾਹ, ਕਤਲ ਮਗਰੋਂ ਹੰਗਾਮਾ, ਮੁਲਜ਼ਮ ਨੂੰ ਭੀੜ ਨੇ ਕੁੱਟ-ਕੁੱਟ ਜਾਨੋਂ ਮਾਰਿਆ

Saturday, Nov 02, 2024 - 06:20 PM (IST)

ਕੁੜੀ ਨਾਲ ਜਬਰ-ਜ਼ਨਾਹ, ਕਤਲ ਮਗਰੋਂ ਹੰਗਾਮਾ, ਮੁਲਜ਼ਮ ਨੂੰ ਭੀੜ ਨੇ ਕੁੱਟ-ਕੁੱਟ ਜਾਨੋਂ ਮਾਰਿਆ

ਕੋਲਕਾਤਾ - ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ’ਚ ਇਕ ਕੁੜੀ ਨਾਲ ਕਥਿਤ ਜਬਰ-ਜ਼ਨਾਹ ਅਤੇ ਹੱਤਿਆ ਦੀ ਘਟਨਾ ਤੋਂ ਗੁੱਸੇ ’ਚ ਆਏ ਪਿੰਡ ਵਾਸੀਆਂ ਨੇ ਇਕ ਮੁਲਜ਼ਮ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਫਾਲਾਕਾਟਾ ਇਲਾਕੇ ’ਚ ਸ਼ੁੱਕਰਵਾਰ ਦੁਪਹਿਰ ਨੂੰ ਵਾਪਰੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਲਾਸ਼ ਇਕ ਛੱਪੜ ਵਿਚੋਂ ਮਿਲੀ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਕ ਵਿਅਕਤੀ ਨੂੰ ਦਰੱਖਤ ਨਾਲ ਬੰਨ੍ਹ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

ਇਹ ਵੀ ਪੜ੍ਹੋ - ਇੰਝ ਬਣਵਾਓ ਆਪਣੇ ਬੱਚਿਆਂ ਦਾ Birth Certificate, ਖ਼ਰਚ ਹੋਣਗੇ ਸਿਰਫ਼ 20 ਰੁਪਏ

ਇਸ ਦੌਰਾਨ ਸਥਾਨਕ ਲੋਕਾਂ ਦਾ ਮੰਨਣਾ ਸੀ ਕਿ ਉਹ ਇਸ ਘਟਨਾ ਦੇ ਮੁਲਜ਼ਮਾਂ ਵਿਚੋਂ ਇਕ ਸੀ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਵਿਅਕਤੀ ਨੂੰ ਬਚਾ ਕੇ ਹਸਪਤਾਲ ’ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿਚ ਸ਼ਾਮਲ ਇਕ ਹੋਰ ਵਿਅਕਤੀ ਨੇ ਸਥਾਨਕ ਪੁਲਸ ਸਟੇਸ਼ਨ ਵਿਚ ਆਤਮ ਸਮਰਪਣ ਕਰ ਦਿੱਤਾ ਹੈ।

ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News