ਗੋਧਰਾ ਟਰੇਨ ਕਾਂਡ ਦੇ ਦੋਸ਼ੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Friday, Dec 16, 2022 - 12:23 PM (IST)

ਗੋਧਰਾ ਟਰੇਨ ਕਾਂਡ ਦੇ ਦੋਸ਼ੀ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਸਾਲ 2002 ’ਚ ਗੋਧਰਾ ’ਚ ਟਰੇਨ ਕੋਚ ਨੂੰ ਸਾੜਣ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਵੀਰਵਾਰ ਨੂੰ ਇਹ ਕਹਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ ਕਿ ਉਹ ਪਿਛਲੇ 17 ਸਾਲਾਂ ਤੋਂ ਜੇਲ੍ਹ ’ਚ ਹੈ। ਮੁੱਖ ਜੱਜ ਡੀ. ਵਾਈ ਚੰਦਰਚੂੜ ਅਤੇ ਜਸਟਿਸ ਪੀ. ਐੱਸ. ਨਰਸਿਮ੍ਹਾ ਦੀ ਬੈਂਚ ਨੇ ਦੋਸ਼ੀ ਫਾਰੂਕ ਵੱਲੋਂ ਪੇਸ਼ ਇਕ ਵਕੀਲ ਦੀ ਇਸ ਦਲੀਲ ਨੂੰ ਸਵੀਕਾਰ ਕਰ ਲਿਆ ਹੈ ਕਿ ਜੇਲ੍ਹ ’ਚ ਹੁਣ ਤੱਕ ਬਿਤਾਈ ਗਈ ਮਿਆਦ ਨੂੰ ਧਿਆਨ ’ਚ ਰੱਖਦੇ ਹੋਏ ਉਸ ਨੂੰ (ਫਾਰੂਕ) ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

ਚੋਟੀ ਦੀ ਅਦਾਲਤ ਨੇ ਮਾਮਲੇ ਦੇ ਕਈ ਦੋਸ਼ੀਆਂ ਦੀ ਦੋਸ਼ਸਿੱਧੀ ਖਿਲਾਫ ਦਾਇਰ ਪਟੀਸ਼ਨ ਵਿਚਾਰਅਧੀਨ ਹੈ। ਗੁਜਰਾਤ ਸਰਕਾਰ ਵਲੋਂ ਪੇਸ਼ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਸਭ ਤੋਂ ਘਿਨੌਣਾ ਅਪਰਾਧ ਸੀ, ਜਿਸ ’ਚ ਔਰਤਾਂ ਅਤੇ ਬੱਚਿਆਂ ਸਮੇਤ 59 ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਦੀਆਂ ਪਟੀਸ਼ਨਾਂ ’ਤੇ ਛੇਤੀ ਤੋਂ ਛੇਤੀ ਸੁਣਵਾਈ ਕੀਤੇ ਜਾਣ ਦੀ ਲੋੜ ਹੈ। ਫਾਰੂਕ ਸਮੇਤ ਕਈ ਹੋਰ ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ ਅਤੇ ਦੋਸ਼ੀਆਂ ਦੀਆਂ ਪਟੀਸ਼ਨਾਂ ’ਤੇ ਛੇਤੀ ਤੋਂ ਛੇਤੀ ਸੁਣਵਾਈ ਕੀਤੇ ਜਾਣ ਦੀ ਲੋੜ ਹੈ। ਫਾਰੂਕ ਸਮੇਤ ਕਈ ਹੋਰ ਲੋਕਾਂ ਨੂੰ ਗੋਧਰਾ ’ਚ ਸਾਬਰਮਤੀ ਐਕਸਪ੍ਰੈੱਸ ਦੇ ਕੋਚ ’ਤੇ ਪੱਥਰਾਅ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ।


author

DIsha

Content Editor

Related News