ਪ੍ਰਧਾਨ ਮੰਤਰੀ ਖ਼ਿਲਾਫ਼ ਅਸ਼ਲੀਲ ਟਿੱਪਣੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

Sunday, Sep 01, 2024 - 12:08 PM (IST)

ਪ੍ਰਧਾਨ ਮੰਤਰੀ ਖ਼ਿਲਾਫ਼ ਅਸ਼ਲੀਲ ਟਿੱਪਣੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

ਮੁਜ਼ੱਫਰਨਗਰ - ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਪੁਲਸ ਖੇਤਰ ਅਧਿਕਾਰੀ ਰਾਜਕੁਮਾਰ ਸਾਓ ਨੇ ਐਤਵਾਰ ਨੂੰ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਅਸ਼ਲੀਲ ਟਿੱਪਣੀ ਕਰਨ ਦੇ ਦੋਸ਼ 'ਚ ਸ਼ਨੀਵਾਰ ਸ਼ਾਮ ਨੂੰ ਪੁਰਕਾਜੀ ਥਾਣਾ ਖੇਤਰ ਦੇ ਖੈਖੇੜੀ ਪਿੰਡ ਤੋਂ ਵਿਸ਼ਾਲ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਹਨਾਂ ਨੇ ਦੱਸਿਆ ਕਿ ਵਿਸ਼ਾਲ ਨੇ ਇੱਕ ਵੀਡੀਓ ਨੂੰ ਲੈ ਕੇ ਅਸ਼ਲੀਲ ਟਿੱਪਣੀ ਕੀਤੀ ਸੀ, ਜੋ ਜਨਤਕ ਹੋ ਗਈ ਸੀ। ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ PM ਮੋਦੀ ਨਾਲ ਕਦੇ ਨਹੀਂ ਹੋਈ ਨਿੱਜੀ ਮੁਲਾਕਾਤ, ਕੰਗਨਾ ਰਣੌਤ ਦਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News