ਸਲਮਾਨ ਖਾਨ ਦੇ ਘਰ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ ਦੋਸ਼ੀ ਨੇ ਜੇਲ੍ਹ 'ਚ ਕੀਤੀ ਖ਼ੁਦਕੁਸ਼ੀ

05/01/2024 4:08:10 PM

ਮੁੰਬਈ (ਭਾਸ਼ਾ)- ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ ਇਕ ਦੋਸ਼ੀ ਨੇ ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਦੀ ਜੇਲ੍ਹ 'ਚ ਬੁੱਧਵਾਰ ਨੂੰ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ 23 ਸਾਲਾ ਅਨੁਜ ਥਾਪਨ ਨੇ ਜੇਲ੍ਹ ਦੇ ਟਾਇਲਟ 'ਚ ਫਾਹਾ ਲੈ ਲਿਆ। 

ਥਾਪਨ ਨੂੰ ਸਰਕਾਰੀ ਜੀਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲੇ 'ਚ ਦੱਖਣ ਮੁੰਬਈ ਦੇ ਆਜ਼ਾਦ ਮੈਦਾਨ 'ਚ ਹਾਦਸੇ ਨਾਲ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਥਾਪਨ ਮੂਲ ਰੂਪ ਨਾਲ ਪੰਜਾਬ ਦਾ ਰਹਿਣ ਵਾਲਾ ਸੀ ਅਤੇ ਉਸ ਨੂੰ ਸੋਨੂੰ ਕੁਮਾਰ ਬਿਸ਼ਨੋਈ ਨਾਲ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਹਥਿਆਰਾਂ ਦੀ ਸਪਲਾਈ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਾਲ ਅਤੇ ਗੁਪਤਾ ਨੂੰ ਪਹਿਲੇ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News