4 ਸਾਲਾ ਮਾਸੂਮ ਨਾਲ ਜਬਰ ਜ਼ਿਨਾਹ ਕਰਨ ਵਾਲਾ ਦੋਸ਼ੀ ਪੁਲਸ ਨੇ ਮੁਕਾਬਲੇ ਤੋਂ ਬਾਅਦ ਕੀਤਾ ਗ੍ਰਿਫ਼ਤਾਰ

Saturday, Jul 20, 2024 - 04:27 PM (IST)

ਫਰੂਖਾਬਾਦ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲ੍ਹੇ 'ਚ 4 ਸਾਲਾ ਇਕ ਬੱਚੀ ਨਾਲ ਜਬਰ ਜ਼ਿਨਾਹ ਦੇ ਦੋਸ਼ੀ ਨੂੰ ਪੁਲਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬੱਚੀ ਆਪਣੇ ਪਰਿਵਾਰ ਨਾਲ ਇਕ ਵਿਆਹ ਸਮਾਰੋਹ 'ਚ ਆਈ ਸੀ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਦੋਸ਼ੀ ਦੇ ਪੈਰ 'ਚ ਗੋਲੀ ਲੱਗੀ ਅਤੇ ਉਸ ਨੂੰ ਸਿਹਤ ਕੇਂਦਰ 'ਚ ਦਾਖ਼ਲ ਕਰਵਾਇਆ ਗਿਆ।

ਪੁਲਸ ਖੇਤਰ ਅਧਿਕਾਰੀ ਅਰੁਣ ਕੁਮਾਰ ਨੇ ਦੱਸਿਆ ਕਿ ਮੁਹੰਮਦਾਬਾਦ ਥਾਣਾ ਖੇਤਰ ਦੇ ਰਾਧੇ-ਰਾਧੇ ਗੈਸਟ ਹਾਊਸ 'ਚ ਬੀਤੀ 11 ਜੁਲਾਈ ਨੂੰ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਆਈ 4 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਅਣਪਛਾਤੇ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਪੁਲਸ ਨੇ 25 ਹਜ਼ਾਰ ਦੇ ਇਨਾਮੀ ਦੋਸ਼ੀ ਨੂੰ ਪਖਨਾ ਰੇਲਵੇ ਸਟੇਸ਼ਨ ਕੋਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ 'ਤੇ ਅੱਧਾ ਦਰਜਨ ਮੁਕੱਦਮੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News