ਚੜ੍ਹਦੀ ਸਵੇਰ ਚੱਲੀਆਂ ਤਾੜ-ਤਾੜ ਗੋਲੀਆਂ, ਕੁੜੀ ਨਾਲ ਦਰਿੰਦਗੀ ਕਰਨ ਵਾਲੇ ਦਾ ਪੁਲਸ ਵਲੋਂ ਐਨਕਾਊਂਟਰ

Friday, Jun 06, 2025 - 10:41 AM (IST)

ਚੜ੍ਹਦੀ ਸਵੇਰ ਚੱਲੀਆਂ ਤਾੜ-ਤਾੜ ਗੋਲੀਆਂ, ਕੁੜੀ ਨਾਲ ਦਰਿੰਦਗੀ ਕਰਨ ਵਾਲੇ ਦਾ ਪੁਲਸ ਵਲੋਂ ਐਨਕਾਊਂਟਰ

ਲਖਨਊ : ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਢਾਈ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਦੀਪਕ ਵਰਮਾ ਨੂੰ ਸ਼ੁੱਕਰਵਾਰ ਸਵੇਰੇ ਪੁਲਸ ਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਦੀਪਕ ਵਰਮਾ ਰੇਲਵੇ ਸਟੇਸ਼ਨ 'ਤੇ ਪਾਣੀ ਵੇਚਦਾ ਸੀ ਅਤੇ ਜਾਗਰਣ ਦੀਆਂ ਝਾਕੀਆਂ ਸਜਾਉਣ ਦਾ ਕੰਮ ਵੀ ਕਰਦਾ ਸੀ। ਇਹ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ, ਜਦੋਂ ਦੀਪਕ ਵਰਮਾ ਨੇ ਚੰਦਰਨਗਰ ਮੈਟਰੋ ਸਟੇਸ਼ਨ ਤੋਂ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ।

ਇਹ ਵੀ ਪੜ੍ਹੋ : ਬਰਾਤ ਤੁਰਨ ਤੋਂ ਕੁਝ ਸਮਾਂ ਪਹਿਲਾਂ ਅਚਾਨਕ ਗਾਇਬ ਹੋਇਆ ਲਾੜਾ, ਜਦੋਂ ਮਿਲਿਆ ਤਾਂ ਉਡੇ ਸਭ ਦੇ ਹੋਸ਼

ਦੂਜੇ ਪਾਸੇ ਹੁਣ ਤੱਕ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਦੋਸ਼ੀ ਦੀਪਕ ਵਰਮਾ 'ਤੇ 1 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਪੁਲਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀ ਦੀ ਪਛਾਣ ਕਰ ਲਈ। ਵੀਰਵਾਰ ਦੇਰ ਰਾਤ ਪੁਲਸ ਨੇ ਉਸਨੂੰ ਮਵਈਆ ਖੇਤਰ ਦੇ ਨੇੜੇ ਘੇਰ ਲਿਆ। ਜਦੋਂ ਪੁਲਸ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੀਪਕ ਵਰਮਾ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ 'ਤੇ ਗੋਲੀਬਾਰੀ ਵੀ ਕੀਤੀ। ਜਵਾਬ ਵਿੱਚ, ਪੁਲਸ ਨੇ ਜਦੋਂ ਗੋਲੀਬਾਰੀ ਕੀਤੀ ਤਾਂ ਮੁਕਾਬਲੇ ਵਿੱਚ ਦੀਪਕ ਵਰਮਾ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਰੂਹ ਕੰਬਾਊ ਹਾਦਸਾ: ਘਰ 'ਚ ਵੱਜੀ ਵਿਆਹ ਤੋਂ ਪਰਤੀ ਕਾਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ ਮੌਤ, ਉੱਡੇ ਪਰਖੱਚੇ

ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਕਾਫ਼ੀ ਗੁੱਸਾ ਸੀ। ਪੁਲਸ ਨੇ ਲੜਕੀ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਸਜ਼ਾ ਦਿੱਤੀ ਜਾਵੇਗੀ। ਘਟਨਾ ਤੋਂ ਤੁਰੰਤ ਬਾਅਦ ਪੁਲਸ ਨੇ ਦੋਸ਼ੀ 'ਤੇ ਇਨਾਮ ਦਾ ਐਲਾਨ ਕੀਤਾ ਸੀ। ਪਰ 24 ਘੰਟਿਆਂ ਦੇ ਅੰਦਰ ਹੀ ਪੁਲਸ ਨੇ ਦੋਸ਼ੀ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ।

ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News