ਮੁਲਜ਼ਮ ਨੂੰ ਫੜਨ ਗਈ ਪੁਲਸ ''ਤੇ ਪਿੰਡ ਵਾਸੀਆਂ ਨੇ ਕੀਤਾ ਹਮਲਾ, ਥਾਣਾ ਇੰਚਾਰਜ ਤੇ ਕਾਂਸਟੇਬਲ ਜ਼ਖਮੀ
Thursday, Oct 23, 2025 - 11:17 AM (IST)

ਪੰਨਾ : ਮੱਧ ਪ੍ਰਦੇਸ਼ ਵਿਚ ਪੰਨਾ ਜ਼ਿਲ੍ਹੇ ਵਿਚ ਮੁਲਜ਼ਮ ਨੂੰ ਫੜਨ ਲਈ ਗਈ ਪੁਲਸ 'ਤੇ ਪਿੰਡ ਵਾਸੀਆਂ ਨੇ ਅਚਾਨਕ ਹਮਲਾ ਕਰ ਦਿੱਤਾ, ਜਿਸ ਨਾਲ ਹੰਗਾਮਾ ਹੋ ਗਿਆ। ਇਸ ਹਮਲੇ ਵਿਚ ਥਾਣਾ ਇੰਚਾਰਜ ਅਤੇ ਇਕ ਕਾਂਸਟੇਬਲ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਨੂੰ ਵਾਪਰੀ ਇਸ ਘਟਨਾ ਵਿੱਚ ਥਾਣਾ ਇੰਚਾਰਜ 'ਤੇ ਕੁਹਾੜੀ ਨਾਲ ਵਾਰ ਕੀਤਾ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਸਤਨਾ ਰੈਫਰ ਕਰ ਦਿੱਤਾ ਗਿਆ ਹੈ। ਇਹ ਘਟਨਾ ਬ੍ਰਿਜਪੁਰ ਪੁਲਸ ਸਟੇਸ਼ਨ ਅਧੀਨ ਆਉਂਦੇ ਪਿੰਡ ਧਰਮਪੁਰ ਵਿੱਚ ਵਾਪਰੀ ਹੈ।
ਪੜ੍ਹੋ ਇਹ ਵੀ : ਵੱਡੀ ਕਾਰਵਾਈ: ਦਵਾਈਆਂ ਦੀ Online ਵਿਕਰੀ 'ਤੇ ਪਾਬੰਦੀ! ਕਰੋੜਾਂ ਰੁਪਏ ਦੇ ਕਾਰੋਬਾਰ ਨੂੰ ਵੱਡਾ ਝਟਕਾ
ਇਸ ਹਮਲੇ ਦੀ ਜਾਣਕਾਰੀ ਜਿਵੇਂ ਹੀ ਪੁਲਸ ਸੁਪਰਡੈਂਟ ਨਿਵੇਦਿਤਾ ਨਾਇਡੂ ਨੂੰ ਮਿਲੀ, ਉਹ ਜ਼ਿਲ੍ਹਾ ਹੈੱਡਕੁਆਰਟਰ ਤੋਂ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੋਸ਼ੀਆਂ ਨੂੰ ਜਲਦੀ ਫੜਨ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਧਰਮਪੁਰ ਪੁਲਸ ਸਟੇਸ਼ਨ ਇੰਚਾਰਜ ਆਪਣੇ ਸਟਾਫ ਨਾਲ ਧਰਮਪੁਰ ਪਿੰਡ ਤੋਂ ਇੱਕ ਦੋਸ਼ੀ ਪੰਚਮ ਯਾਦਵ ਨੂੰ ਗ੍ਰਿਫ਼ਤਾਰ ਕਰਨ ਲਈ ਰਵਾਨਾ ਹੋਏ ਸਨ।
ਪੜ੍ਹੋ ਇਹ ਵੀ : ਇਨ੍ਹਾਂ ਔਰਤਾਂ ਨੂੰ ਮਿਲੇਗੀ ਪੱਕੀ ਨੌਕਰੀ, ਹੋਵੇਗੀ 30000 ਰੁਪਏ ਤਨਖਾਹ! ਹੋ ਗਿਆ ਵੱਡਾ ਐਲਾਨ
ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਲਗਭਗ 40-50 ਪਿੰਡ ਵਾਸੀ ਇਕੱਠੇ ਹੋ ਗਏ, ਜਿਹਨਾਂ ਨੇ ਪੁਲਸ ਟੀਮ 'ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕੀਤੀ, ਜਿਸ ਨਾਲ ਸਟੇਸ਼ਨ ਇੰਚਾਰਜ, ਸਬ-ਇੰਸਪੈਕਟਰ ਮਹਿੰਦਰ ਸਿੰਘ ਭਦੌਰੀਆ ਅਤੇ ਕਾਂਸਟੇਬਲ ਰਾਮਨਿਰੰਜਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਤਣਾਅ ਤੇ ਦਹਿਸ਼ਤ ਫੈਲ ਗਈ ਹੈ। ਵੱਡੀ ਗਿਣਤੀ ਵਿੱਚ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
ਪੜ੍ਹੋ ਇਹ ਵੀ : ਅਗਲੇ 48 ਤੋਂ 72 ਘੰਟੇ ਖ਼ਤਰਨਾਕ! ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ