ਤੇਜ਼ਾਬ ਹਮਲੇ ਦੇ ਸ਼ਿਕਾਰ ਪੀੜਤਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ
Monday, Dec 07, 2015 - 11:22 AM (IST)

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਤੇਜ਼ਾਬ ਹਮਲੇ ਦੇ ਸ਼ਿਕਾਰ ਪੀੜਤਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਸੂਬੇ ਅਤੇ ਕੇਂਦਰ ਸ਼ਾਸਤ ਸੂਬਿਆਂ ਨੂੰ ਤੇਜ਼ਾਬ ਹਮਲਿਆਂ ਦੇ ਸ਼ਿਕਾਰ ਪੀੜਤਾਂ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮੁਆਵਜ਼ਾ ਦੇਣ, ਉਨ੍ਹਾਂ ਦਾ ਮੁਫ਼ਤ ਇਲਾਜ ਯਕੀਨੀ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਮੁੜਵਸੇਬਾ ਕਰਨ ਨੂੰ ਕਿਹਾ ਹੈ।