ਗੈਰ-ਕਾਨੂੰਨੀ ਏਜੰਟਾਂ ਖ਼ਿਲਾਫ਼ ਹੋ ਰਹੀ ਹੈ ਕਾਰਵਾਈ : ਵਿਦੇਸ਼ ਮੰਤਰੀ ਜੈਸ਼ੰਕਰ

Friday, Aug 09, 2024 - 12:56 PM (IST)

ਗੈਰ-ਕਾਨੂੰਨੀ ਏਜੰਟਾਂ ਖ਼ਿਲਾਫ਼ ਹੋ ਰਹੀ ਹੈ ਕਾਰਵਾਈ : ਵਿਦੇਸ਼ ਮੰਤਰੀ ਜੈਸ਼ੰਕਰ

ਨਵੀਂ ਦਿੱਲੀ (ਵਾਰਤਾ)- ਸਰਕਾਰ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਏਜੰਟ ਲੋਕਾਂ ਨੂੰ ਵਿਦੇਸ਼ ਭੇਜ ਰਹੇ ਹਨ ਅਤੇ ਸਰਕਾਰ ਨੂੰ ਇਸ ਦੀ ਜਾਣਕਾਰੀ ਹੈ, ਇਸ ਲਈ ਇਸ ਬਾਰੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਵਿਦੇਸ਼ ਭੇਜਣ ਲਈ ਜੋ ਏਜੰਟ ਗੈਰ-ਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਸੂਚੀ ਸਰਕਾਰ ਕੋਲ ਹੈ, ਉਸ ਨੂੰ ਲੈ ਕੇ ਕਾਰਵਾਈ ਹੋ ਰਹੀ ਹੈ। ਸੀ.ਬੀ.ਆਈ. ਮਾਮਲੇ ਦੀ ਜਾਂਚ ਕਰ ਰਹੀ ਹੈ। ਗੈਰ-ਕਾਨੂੰਨੀ ਰੂਪ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਮਾਮਲੇ 'ਚ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਨੇ ਐਪ ਵੀ ਬਣਾਇਆ ਹੈ, ਜਿਸ 'ਚ ਅਧਿਕ੍ਰਿਤ ਏਜੰਟਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ ਅਤੇ ਉਨ੍ਹਾਂ ਨੂੰ ਲੈ ਕੇ ਕਦਮ ਚੁੱਕੇ ਜਾ ਰਹੇ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਰੂਸ 'ਚ ਗੈਰ-ਕਾਨੂੰਨੀ ਰੂ ਨਾਲ ਗਏ ਇਕ ਨੌਜਵਾਨ ਦੇ ਮਾਰੇ ਜਾਣ ਦੀ ਸੂਚਨਾ ਹੈ। ਕੁਝ ਹੋਰ ਵੀ ਸੂਚਨਾਵਾਂ ਹਨ ਅਤੇ ਇਨ੍ਹਾਂ ਮਾਮਲਿਆਂ 'ਚ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਾਂ ਦਾ ਕਹਿਣਾ ਸੀ ਕਿ ਗੈਰ-ਕਾਨੂੰਨੀ ਰੂਪ ਨਾਲ ਰੂਸ ਭੇਜੇ ਗਏ ਨੌਜਵਾਨਾਂ ਨੂੰ ਵਾਪਸ ਲਿਆਉਣ ਦੀ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਦੇ ਕਈ ਮਾਮਲੇ ਮਿਲੇ ਹਨ ਅਤੇ ਸਭ ਤੋਂ ਜ਼ਿਆਦਾ ਆਂਧਰਾ ਪ੍ਰਦੇਸ਼ ਦੇ ਹਨ। ਹੋਰ ਸੂਬਿਆਂ ਤੋਂ ਵੀ ਅਜਿਹੀਆਂ ਸ਼ਿਕਾਇਤ ਮਿਲੀਆਂ ਹਨ ਅਤੇ ਇਹ ਰਾਸ਼ਟਰੀ ਹਿੱਤ ਦਾ ਮਾਮਲਾ ਹੈ, ਇਸ ਲਈ ਇਸ ਦਿਸ਼ਾ 'ਚ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News