ਗੈਰ-ਕਾਨੂੰਨੀ ਮਦਰੱਸਿਆਂ ਖਿਲਾਫ ਹੋਵੇਗੀ ਕਾਰਵਾਈ : ਧਾਮੀ
Friday, Dec 20, 2024 - 06:36 PM (IST)
ਹਰਿਦੁਆਰ (ਏਜੰਸੀ)- ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਮਦਰੱਸੇ ਗੈਰ-ਕਾਨੂੰਨੀ ਪਾਏ ਗਏ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਥੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਧਾਮੀ ਨੇ ਕਿਹਾ ਕਿ ਉਹ ਪ੍ਰਦੇਸ਼ ਵਿਚ ਚਲ ਰਹੇ ਸਾਰੇ ਮਦਰੱਸਿਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਪੁਰਾਣਾ ਰਿਕਾਰਡ ਚੈੱਕ ਕੀਤਾ ਜਾਵੇ।
ਇਹ ਵੀ ਪੜ੍ਹੋ: ਇਸ ਦੇਸ਼ 'ਚ ਫੈਲਿਆ 'ਡਿੰਗਾ ਡਿੰਗਾ' ਵਾਇਰਸ, ਸੰਕਰਮਣ ਨਾਲ ਨੱਚਣ ਲੱਗਦੇ ਨੇ ਲੋਕ!
ਉਨ੍ਹਾਂ ਕਿਹਾ ਕਿ ਆਉਣ ਵਾਲੇ ਜਨਵਰੀ ਮਹੀਨੇ ਵਿਚ ਯੂਨੀਫਾਰਮ ਸਿਵਲ ਕੋਡ ਬਿੱਲ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿਚ ਉਨ੍ਹਾਂ ਨੇ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿਚ ਯੂਨੀਫਾਰਮ ਸਿਵਲ ਕੋਡ ਦਾ ਕਾਨੂੰਨ ਲਿਆਂਦਾ ਜਾਵੇਗਾ। ਅਸੀਂ ਇਸ ਲਈ ਪਹਿਲਾਂ ਹੀ ਬਿੱਲ ਪਾਸ ਕਰ ਚੁੱਕੇ ਹਾਂ।
ਇਹ ਵੀ ਪੜ੍ਹੋ: ਟਰੰਪ ਦੇ ਅਹੁੱਦਾ ਸੰਭਾਲਣ ਤੋਂ ਪਹਿਲਾਂ ਦੇਸ਼ ਮੁੜ ਆਉਣ ਅੰਤਰਰਾਸ਼ਟਰੀ ਵਿਦਿਆਰਥੀ, ਨਹੀਂ ਤਾਂ....
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8