ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਕਮੀ ਦੇ ਬਾਵਜੂਦ ਲਗਾਤਾਰ ਦੂਜੇ ਦਿਨ ਵਧੇ ਸਰਗਰਮ ਮਾਮਲੇ

09/26/2021 12:45:55 PM

ਨਵੀਂ ਦਿੱਲੀ- ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਗਿਰਾਵਟ ਦੇ ਬਾਵਜੂਦ ਇਨਫੈਕਸ਼ਨ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਘੱਟ ਰਹਿਣ ਕਾਰਨ ਸਰਗਰਮ ਮਾਮਲਿਆਂ ’ਚ 2 ਹਜ਼ਾਰ ਤੋਂ ਵੱਧ ਦਾ ਵਾਧਾ ਹੋਇਆ ਹੈ। ਇਸ ਵਿਚ ਦੇਸ਼ ’ਚ ਸ਼ਨੀਵਾਰ ਨੂੰ 68 ਲੱਖ 42 ਹਜ਼ਾਰ 786 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ 85 ਕਰੋੜ 60 ਲੱਖ 81 ਹਜ਼ਾਰ 527 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਐਤਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 28,326 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਜਿਸ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 36 ਲੱਖ 52 ਹਜ਼ਾਰ 745 ਹੋ ਗਿਆ। ਇਸੇ ਦੌਰਾਨ 26,032 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3 ਕਰੋੜ 29 ਲੱਖ 02 ਹਜ਼ਾਰ 351 ਹੋ ਗਈ ਹੈ। ਸਰਗਰਮ ਮਾਮਲੇ 2034 ਵੱਧ ਕੇ 3 ਲੱਖ 3 ਹਜ਼ਾਰ 476 ਹੋ ਗਏ ਹਨ। ਉੱਥੇ ਹੀ 260 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4,46,918 ਹੋ ਗਿਆ ਹੈ।

PunjabKesari

ਦੇਸ਼ ’ਚ ਰਿਕਵਰੀ ਦਰ ਵੱਧ ਕੇ 97.78 ਫੀਸਦੀ ਹੋ ਗਈ ਹੈ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 0.90 ’ਤੇ ਆ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ’ਤੇ ਬਰਕਰਾਰ ਹੈ। ਸਰਗਰਮ ਮਾਮਲਿਆਂ ਦੇ ਹਿਸਾਬ ਨਾਲ ਕੇਰਲ ਹੁਣ ਦੇਸ਼ ਦੇ ਪਹਿਲੇ ਸਥਾਨ ’ਤੇ ਹੈ ਅਤੇ ਪਿਛਲੇ 24 ਘੰਟਿਆਂ ’ਚ ਇੱਥੇ 2309 ਸਰਗਰਮ ਮਾਮਲੇ ਵਧੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ ਹੁਣ 165727 ਹੋ ਗਈ ਹੈ। ਉੱਥੇ ਹੀ 14242 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4423772 ਹੋ ਗਈ ਹੈ। ਇਸੇ ਮਿਆਦ ’ਚ ਸਭ ਤੋਂ ਵੱਧ 120 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 24438 ਹੋ ਗਈ ਹੈ। ਉੱਥੇ ਹੀ 3723 ਲੋਕਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 6260735 ਹੋ ਗਈ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ‘ਮਨ ਕੀ ਬਾਤ’ ਦੌਰਾਨ ਲੋਕਾਂ ਨੂੰ ਸਾਲ ’ਚ ਇਕ ਵਾਰ ‘ਨਦੀ ਉਤਸਵ’ ਮਨਾਉਣ ਦੀ ਕੀਤੀ ਅਪੀਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

 


DIsha

Content Editor

Related News